ਮੋਹਨਜੀਤ ਸਿੰਘ ਦੀ ਕੁੱਟਮਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ- ਪੰਮਾ ਬਾਠ
ਧੂਰੀ, 6 ਸਤੰਬਰ (ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੇ ਵਿਰੋਧ ’ਚ ਕਾਲੀ ਝੰਡੀ ਵਿਖਾ ਕੇ ਰੋਸ ਪ੍ਰਗਟ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਮੁਲਾਜ਼ਮਾਂ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਨਿੰਦਣਯੋਗ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਅਕਸਰ ਲੋਕਾਂ ਦੀ ਕਚਹਿਰੀ ਵਿੱਚ ਇਹ ਕਿਹਾ ਕਰਦੇ ਸਨ ਕਿ ਤੁਸੀਂ ਮੰਤਰੀਆਂ ਤੋਂ ਸਵਾਲ ਪੁੱਛੋ ਅਤੇ ਜੇਕਰ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਕੋਈ ਸ਼ੰਕਾ ਹੈ ਤਾਂ ਉਸ ਦਾ ਵਿਰੋਧ ਕਰੋ, ਪ੍ਰੰਤੂ ਹੁਣ ਭਗਵੰਤ ਮਾਨ ਦੀ ਆਪਣੀ ਸਰਕਾਰ ਦਾ ਵਿਰੋਧ ਕਰਨ ਲਈ ਜਦੋਂ ਲੋਕ ਉਹਨਾਂ ਦੇ ਸਮਾਗਮਾਂ ਵਿੱਚ ਜਾ ਕੇ ਕਾਲੀਆਂ ਝੰਡੀਆਂ ਵਿਖਾਉਂਦੇ ਹਨ ਤਾਂ ਇਹ ਗੱਲ ਸਰਕਾਰ ਨੂੰ ਹਜ਼ਮ ਨਹੀਂ ਆ ਰਹੀ।