08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ’ਚ ਵਿਕਾਸ ਕਾਰਜਾਂ ਸੰਬੰਧੀ ਕਈ ਅਹਿਮ ਮਤੇ ਪਾਸ

ਅਮਰਗੜ੍ਹ, 7 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਗਰ ਪੰਚਾਇਤ ਅਮਰਗੜ੍ਹ ਦੀ ਪਲੇਠੀ ਮੀਟਿੰਗ ਪ੍ਰਧਾਨ ਰੁਚੀਕਾ ਕੌੜਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਅਮਰਗੜ੍ਹ ਦੇ ਵਿਕਾਸ, ਟਰੈਫਿਕ ਸਮੱਸਿਆ ਅਤੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ।

ਅਜੀਤ ਡੈਸਕ 08-09-2026

ਅਮਰਗੜ੍ਹ, 7 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਗਰ ਪੰਚਾਇਤ ਅਮਰਗੜ੍ਹ ਦੀ ਪਲੇਠੀ ਮੀਟਿੰਗ ਪ੍ਰਧਾਨ ਰੁਚੀਕਾ ਕੌੜਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਅਮਰਗੜ੍ਹ ਦੇ ਵਿਕਾਸ, ਟਰੈਫਿਕ ਸਮੱਸਿਆ ਅਤੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਉਪ ਪ੍ਰਧਾਨ ਵਿਸ਼ਾਲ ਸ਼ਰਮਾ ਤੋਂ ਇਲਾਵਾ ਕੌਂਸਲਰ ਮਨਜਿੰਦਰ ਸਿੰਘ ਬਾਵਾ ਸਾਬਕਾ ਨਗਰ ਪ੍ਰਧਾਨ, ਸਵਰਨ ਸਿੰਘ, ਮਨਦੀਪ ਕੌਰ, ਬਲਬੀਰ ਕੌਰ, ਸੰਦੀਪ ਕੌੜਾ,ਅਮਰੀਕ ਸਿੰਘ, ਸੇਠੀ ਰਾਮ, ਪਰਮਿੰਦਰ ਕੌਰ ਅਤੇ ਬਲਕਾਰ ਸਿੰਘ ਬੱਗਾ ਮੌਜੂਦ ਸਨ।ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਪ੍ਰਧਾਨ ਰੁਚੀਕਾ ਕੌੜਾ ਨੇ ਦੱਸਿਆ ਕਿ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਰਹਿਨੁਮਾਈ ਹੇਠ ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਅਮਰਗੜ੍ਹ ਦੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮਤੇ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਮਰਗੜ੍ਹ ਨੂੰ ਸਬ-ਡਿਵੀਜ਼ਨ ਦਾ ਦਰਜਾ ਮਿਲਣ ਦੇ ਬਾਵਜੂਦ ਪਿਛਲੇ ਕਰੀਬ ਪੰਜ ਸਾਲਾਂ ਤੋਂ ਸ਼ਹਿਰ ਵਾਸੀਆਂ ਨੂੰ ਪੇਂਡੂ ਖੇਤਰਾਂ ਦੀ ਤਰ੍ਹਾਂ 45 ਦਿਨਾਂ ‘ਚ ਕੇਵਲ ਇੱਕ ਗੈਸ ਸਿਲੰਡਰ ਮਿਲ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਨੂੰ ਗੈਸ ਸਿਲੰਡਰਾਂ ਦੀ ਸਪਲਾਈ 22 ਤੋਂ 25 ਦਿਨਾਂ ਦੇ ਅੰਤਰਾਲ ’ਤੇ ਕਰਨ ਦੀ ਬੇਨਤੀ ਕੀਤੀ ਗਈ ਹੈ। ਪ੍ਰਧਾਨ ਰੁਚੀਕਾ ਕੌੜਾ ਨੇ ਦੱਸਿਆ ਕਿ ਅਮਰਗੜ੍ਹ ਦੀ ਟਰੈਫਿਕ ਸਮੱਸਿਆ ਨੂੰ ਘਟਾਉਣ ਲਈ ਸ਼ਹਿਰ ਦੀਆਂ ਫਿਰਨੀਆਂ ’ਤੇ ਪ੍ਰੀਮਿਕਸ ਪਾਇਆ ਜਾਵੇਗਾ ਅਤੇ ਛੋਟੇ ਵਾਹਨਾਂ ਨੂੰ ਫਿਰਨੀਆਂ ਰਾਹੀ ਲੰਘਾਉਣ ਲਈ ਦਿਸ਼ਾ ਸੂਚਕ ਬੋਰਡ ਲਗਾਏ ਜਾਣਗੇ। ਇਸ ਨਾਲ ਮੁੱਖ ਮਲੇਰਕੋਟਲਾ-ਨਾਭਾ ਸੜਕ ’ਤੇ ਵਾਹਨਾਂ ਦਾ ਦਬਾਅ ਘਟਾਉਣ ਵਿਚ ਮਦਦ ਮਿਲੇਗੀ। ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਗਰ ਪੰਚਾਇਤ ਅਮਰਗੜ੍ਹ ਵਲੋਂ ਲੋਕਾਂ ਦੀਆਂ ਸਹੂਲਤਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਧਿਆਨ ਵਿਚ ਰੱਖਿਆ ਜਾਵੇਗਾ। ਇਸ ਮੌਕੇ ਸਮਾਜ ਸੇਵੀ ਦੀਪਕ ਕੌੜਾ ਸਮੇਤ ਕੌਂਸਲਰ ਸਵਰਨ ਸਿੰਘ, ਕੌਂਸਲਰ ਸੰਦੀਪ ਕੌੜਾ, ਬਲਵੀਰ ਸਿੰਘ ਅਤੇ ਗੁਰਵੀਰ ਸਿੰਘ ਵੱਲੋਂ ਅਮਰਗੜ੍ਹ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਪਰੀ ਤੇ ਨਿਸ਼ਿਤਾ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਸੰਗਰੂਰ ਨੇ ਬਰਨਾਲਾ ਨੂੰ 10 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਮੋਹਨਜੀਤ ਸ਼ੇਰੋਂ ਇਨਸਾਫ ਕਮੇਟੀ ਵਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।