08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮ੍ਰਿਤਕ ਨੌਜਵਾਨ ਦਾ ਤੀਜੇ ਦਿਨ ਵੀ ਨਾ ਹੋ ਸਕਿਆ ਪੋਸਟਮਾਰਟਮ * ਪਰਿਵਾਰ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੇ

ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਖਡਿਆਲ ਦੇ ਮ੍ਰਿਤਕ ਨੌਜਵਾਨ ਗੁਰਮੇਲ ਸਿੰਘ ਦੇ ਪਰਿਵਾਰ ਵਲੋਂ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਬਜਿਦ ਰਹਿਣ ਕਾਰਨ ਅੱਜ ਤੀਜੇ ਦਿਨ ਵੀ ਸੁਨਾਮ ਸਿਵਲ ਹਸਪਤਾਲ ਦੀ ਮੋਰਚਰੀ ‘ਚ ਪਈ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀ ਹੋ ਸਕਿਆ। ਜ਼ਿਕਰਯੋਗ ਹੈ ਕਿ ਨੌਜਵਾਨ ਗੁਰਮੇਲ ਸਿੰਘ ਨੇ ਘਰੇਲੂ ਕਲੇਸ਼ ਨੂੰ ਲੈ ਕੇ ਬੀਤੀ 3 ਸਤੰਬਰ ਨੂੰ ਕੋਈ ਜਹਿਰੀਲੀ ਵਸਤੂ ਨਿਗਲ ਲਈ ਅਤੇ ਇਲਾਜ ਦੌਰਾਨ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ 5 ਸਤੰਬਰ ਨੂੰ ਗੁਰਮੇਲ ਸਿੰਘ ਦਮ ਤੋੜ ਗਿਆ।

ਮ੍ਰਿਤਕ ਨੌਜਵਾਨ ਦੀ ਫਾਇਲ ਫੋਟੋ। 08-09-2026
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਖਡਿਆਲ ਦੇ ਮ੍ਰਿਤਕ ਨੌਜਵਾਨ ਗੁਰਮੇਲ ਸਿੰਘ ਦੇ ਪਰਿਵਾਰ ਵਲੋਂ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਬਜਿਦ ਰਹਿਣ ਕਾਰਨ ਅੱਜ ਤੀਜੇ ਦਿਨ ਵੀ ਸੁਨਾਮ ਸਿਵਲ ਹਸਪਤਾਲ ਦੀ ਮੋਰਚਰੀ ‘ਚ ਪਈ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀ ਹੋ ਸਕਿਆ। ਜ਼ਿਕਰਯੋਗ ਹੈ ਕਿ ਨੌਜਵਾਨ ਗੁਰਮੇਲ ਸਿੰਘ ਨੇ ਘਰੇਲੂ ਕਲੇਸ਼ ਨੂੰ ਲੈ ਕੇ ਬੀਤੀ 3 ਸਤੰਬਰ ਨੂੰ ਕੋਈ ਜਹਿਰੀਲੀ ਵਸਤੂ ਨਿਗਲ ਲਈ ਅਤੇ ਇਲਾਜ ਦੌਰਾਨ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ 5 ਸਤੰਬਰ ਨੂੰ ਗੁਰਮੇਲ ਸਿੰਘ ਦਮ ਤੋੜ ਗਿਆ।ਪੁਲਿਸ ਥਾਣਾ ਛਾਜਲੀ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਅਤੇ ਉਸ ਦੇ ਨੇੜਲੇ ਰਿਸ਼ਤੇਦਾਰ ਅਤੇ ਵਿਚੋਲੇ ਸੁਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਖਡਿਆਲ ਸਮੇਤ ਗੁਰਸੇਵਕ ਸਿੰਘ ਵਾਸੀ ਪਿੰਡ ਕੁਲਰੀਆਂ ਖਿਲਾਫ ਬੀ ਐਨ ਐਸ ਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰਕੇ ਮ੍ਰਿਤਕ ਦੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ ਪਰ ਮ੍ਰਿਤਕ ਦਾ ਪਰਿਵਾਰ ਉਸੇ ਦਿਨ ਤੋਂ ਕਥਿਤ ਦੋਸ਼ੀਆਂ ਦੇ ਸਿਆਸੀ ਰਸੂਖ ਦੀ ਗੱਲ ਕਰਦਿਆਂ ਤੁਰੰਤ ਗ੍ਰਿਫਤਾਰੀ ਦੀ ਲਗਾਤਾਰ ਮੰਗ ਕਰ ਰਿਹਾ ਹੈ। ਪੁਲਿਸ ਥਾਣਾ ਛਾਜਲੀ ਦੇ ਐਸ. ਐਚ. ਓ ਇੰਸਪੈਕਟਰ ਕਮਲਦੀਪ ਸਿੰਘ ਨੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਨਾ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੋਸਟਮਾਰਟਮ ਲਈ ਪਰਿਵਾਰ ਦੀ ਸਹਿਮਤੀ ਜਰੂਰੀ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਜਾ ਰਹੀ ਹੈ।
ਪਿਛਲੀ ਖ਼ਬਰ ਅਧਿਆਪਕ ਮੁਹੰਮਦ ਜ਼ੂਬੈਰ ਉਸਮਾਨੀ ਸਨਮਾਨਿਤ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।