ਐਡਵੋਕੇਟ ਕਲੇਰਾਂ ਬਣੇ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ
ਸ਼ੇਰਪੁਰ, 10 ਸਤੰਬਰ (ਦਰਸ਼ਨ ਸਿੰਘ ਖੇੜੀ) - ਬਾਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਅਤੇ ਪੰਚਾਇਤ ਯੂਨੀਅਨ ਸ਼ੇਰਪੁਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਚਹਿਲ ਸਾਬਕਾ ਸਰਪੰਚ ਕਲੇਰਾਂ ਨੂੰ ਭਾਜਪਾ ਵਲੋਂ ਜ਼ਿਲ੍ਹਾ ਸੰਗਰੂਰ 1 ਦਾ ਲੀਗਲ ਅਤੇ ਵਿਧਾਇਕ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਵਲੋਂ ਇਹ ਨਿਯੁਕਤੀ ਪੱਤਰ ਅਮਨਦੀਪ ਸਿੰਘ ਚਹਿਲ ਨੂੰ ਸੌਂਪਿਆ ਗਿਆ ।
ਸ਼ੇਰਪੁਰ, 10 ਸਤੰਬਰ (ਦਰਸ਼ਨ ਸਿੰਘ ਖੇੜੀ) - ਬਾਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਅਤੇ ਪੰਚਾਇਤ ਯੂਨੀਅਨ ਸ਼ੇਰਪੁਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਚਹਿਲ ਸਾਬਕਾ ਸਰਪੰਚ ਕਲੇਰਾਂ ਨੂੰ ਭਾਜਪਾ ਵਲੋਂ ਜ਼ਿਲ੍ਹਾ ਸੰਗਰੂਰ 1 ਦਾ ਲੀਗਲ ਅਤੇ ਵਿਧਾਇਕ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਵਲੋਂ ਇਹ ਨਿਯੁਕਤੀ ਪੱਤਰ ਅਮਨਦੀਪ ਸਿੰਘ ਚਹਿਲ ਨੂੰ ਸੌਂਪਿਆ ਗਿਆ । ਐਡਵੋਕੇਟ ਅਮਨਦੀਪ ਸਿੰਘ ਚਹਿਲ ਹਰ ਇਕ ਸਮਾਜਿਕ ਵਰਤਾਰੇ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਇਸ ਮੌਕੇ ਅਜੀਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋ ਖੁਸ਼ ਹੋ ਕੇ ਹੀ ਪਾਰਟੀ ’ਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ।