ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ- ਮੁੰਡੇ
ਸੰਦੌੜ, 11 ਸਤੰਬਰ (ਜਸਵੀਰ ਸਿੰਘ ਜੱਸੀ) - ਸਟੇਟ ਐਵਾਰਡੀ, ਉੱਘੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਕਿਉਂਕਿ ਰੁੱਖ ਮਨੁੱਖੀ ਜੀਵਨ ਅਤੇ ਕੁਦਰਤ ਲਈ ਬੇਹੱਦ ਅਹਿਮ ਹਨ । ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ’ਚ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਅਜੀਤ ਡੈਸਕ
12-09-2026