ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਇੱਥੇ ਇਕੱਠੇ ਹੋਏ ਹਜ਼ਾਰਾਂ ਮੁਲਾਜ਼ਮਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਜਿਵੇ ਹੀ ਪਿੰਡਾਂ ਦੇ ਦੌਰੇ ਤੋਂ ਵਾਪਸ ਆਏ, ਉਨ੍ਹਾਂ ਨੂੰ ਕੋਠੀ ਦੇ ਬਾਹਰ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਕ ਕੇ ਕਨਵੀਨਰ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾ, ਗੁਰਨਾਮ ਸਿੰਘ ਵਿਰਕ, ਕੁਲਵਿੰਦਰ ਸਿੰਘ ਢਿੱਲੋਂ ਨੇ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਸਬੰਧੀ ਸਵਾਲ ਕੀਤੇ।
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਇੱਥੇ ਇਕੱਠੇ ਹੋਏ ਹਜ਼ਾਰਾਂ ਮੁਲਾਜ਼ਮਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਜਿਵੇ ਹੀ ਪਿੰਡਾਂ ਦੇ ਦੌਰੇ ਤੋਂ ਵਾਪਸ ਆਏ, ਉਨ੍ਹਾਂ ਨੂੰ ਕੋਠੀ ਦੇ ਬਾਹਰ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਕ ਕੇ ਕਨਵੀਨਰ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾ, ਗੁਰਨਾਮ ਸਿੰਘ ਵਿਰਕ, ਕੁਲਵਿੰਦਰ ਸਿੰਘ ਢਿੱਲੋਂ ਨੇ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਸਬੰਧੀ ਸਵਾਲ ਕੀਤੇ। ਉਨ੍ਹਾਂ ਉਸੇ ਵੇਲੇ ਮੁਲਾਜ਼ਮਾਂ ਦੇ ਵਫਦ ਨਾਲ ਮੀਟਿੰਗ ਕੀਤੀ ਅਤੇ ਮੰਗਾਂ ਦਾ ਹੱਲ ਕਰਨ ਦਾ ਵਿਸਵਾਸ਼ ਦਿਵਾਇਆ। ਪੰਜ ਜ਼ਿਲਿਆਂ ’ਚੋਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਗਿਰ, ਕਸਤੂਰੀ ਲਾਲ, ਸੁਖਦੇਵ ਸਿੰਘ ਚੰਗਾਲੀਵਾਲਾ, ਰਾਜਵੀਰ ਸਿੰਘ ਬਡਰੁੱਖਾਂ, ਮੇਲਾ ਸਿੰਘ ਪੁੰਨਾਵਾਲ, ਰਾਜ ਕੁਮਾਰ ਅਰੋੜਾ, ਚਮਕੌਰ ਸਿੰਘ, ਦਵਿੰਦਰ ਪਸ਼ੌਰ, ਅਸ਼ੋਕ ਕੁਮਾਰ, ਲਖਵਿੰਦਰ ਸਿੰਘ, ਜਤਿੰਦਰ ਜੋਤੀ, ਰਾਜਵੀਰ ਬਡਰੁੱਖਾਂ, ਰਾਮ ਸਰੂਪ ਢੈਪਈ, ਜਗਦੀਸ਼ ਜਗਦੀਸ਼ ਸ਼ਰਮਾ, ਅਵਿਨਾਸ਼ ਸ਼ਰਮਾ, ਰੇਸ਼ਮ ਸਿੰਘ ਖੇਮੂਆਣਾ, ਮਨਿੰਦਰ ਨਿਰਮਾਣ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਅਤੇ ‘ਆਪ’ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਦੀਆਂ ਤਨਖਾਹਾਂ ਤੇ ਭੱਤਿਆਂ ਬਾਰੇ ਤੱਥਾਂ ਤੋਂ ਦੂਰ ਝੂਠ ਫੈਲਾ ਰਹੇ ਹਨ । ਆਗੂਆਂ ਨੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਡੀ.ਏ. ਸਬੰਧੀ ਹਾਈਕੋਰਟ ਦਾ ਫੈਸਲਾ ਲਾਗੂ ਨਾ ਕਰਨ ’ਤੇ ਸਰਕਾਰ ਦੀ ਤਿੱਖੇ ਅਤੇ ਜੋਰਦਾਰ ਸ਼ਬਦਾਂ ’ਚ ਆਲੋਚਨਾ ਕੀਤੀ । ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਟਕਰਾ ਦੀ ਨੀਤੀ ਛੱਡ ਕੇ ਦੋ-ਧਿਰੀ ਗੱਲਬਾਤ ਰਾਹੀਂ ਸਰਕਾਰ ਨੂੰ ਭੇਜੇ ਮੰਗ ਪੱਤਰਾਂ’ਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਪ੍ਰਦਰਸ਼ਨ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਕਾਲੇ ਝੰਡੇ, ਕਾਲੇ ਕੱਪੜੇ, ਕਾਲੀਆਂ ਪੱਗਾਂ ਅਤੇ ਚੁੰਨੀਆਂ ਲਈਆਂ ਹੋਈਆਂ ਸਨ । ਆਗੂਆਂ ਨੇ ਐਲਾਨ ਕੀਤਾ ਕਿ 19 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਗੁਰਸਿਮਰਤ ਸਿੰਘ ਜਖੇਪਲ,ਜਗਦੇਵ ਸਿੰਘ ਬਾਹੀਆ, ਸਰਬਜੀਤ ਸਿੰਘ ਪੁੰਨਾਵਾਲ, ਦਾਤਾ ਸਿੰਘ ਨਮੋਲ, ਅਵਤਾਰ ਸਿੰਘ ਭਲਵਾਨ, ਗੁਰਜੰਟ ਸਿੰਘ ਬਾਲੀਆਂ, ਪ੍ਰਿਤਪਾਲ ਸਿੰਘ, ਗੁਰਸੇਵਕ ਸਿੰਘ ਕਲੇਰ, ਸੁਖਜਿੰਦਰ ਸਿੰਘ ਹਰੀਕਾ, ਗੁਰਜੀਤ ਸਿੰਘ ਘਨੌਰ, ਫਕੀਰ ਸਿੰਘ ਟਿੱਬਾ,ਵਰਿੰਦਰਜੀਤ ਸਿੰਘ ਬਜਾਜ, ਗੁਰਵਿੰਦਰ ਸਿੰਘ ਸਿੱਧੂ, ਕਰਮਜੀਤ ਸਿੰਘ ਜਲਾਲ, ਜਗਦੀਪ ਸਿੰਘ ਬੰਗੀ, ਗੁਰਪ੍ਰੀਤ ਸਿੰਘ ਮੰਗਵਾਲ, ਗੁਲਜਾਰ ਖਾਂ , ਦਰਸ਼ਨ ਸਿੰਘ ਅਲੀਸ਼ੇਰ, ਦਰਸਨ ਸਿੰਘ ਚੀਮਾ, ਦਰਸ਼ਨ ਸਿੰਘ ਰੋਗਲਾ, ਹਰਪਾਲ ਸਿੰਘ, ਰੇਸ਼ਮ ਸਿੰਘ ਡੇਲੂਆਣਾ, ਦਵਿੰਦਰ ਸਿੰਘ ਪਸ਼ੌਰ, ਕਸਤੂਰੀ ਲਾਲ, ਰਣਧੀਰ ਸਿੰਘ,ਭੁਪਿੰਦਰ ਸਿੰਘ ਜੱਸੀ, ਚੇਤ ਰਾਮ ਢਿੱਲੋਂ, ਮਾਲਵਿੰਦਰ ਸਿੰਘ ਸੰਧੂ ਅਤੇ ਗੁਰਸਿਮਰਤ ਸਿੰਘ ਮਨੇਸ਼ ਆਦਿ ਮੌਜੂਦ ਸਨ।