14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

2027 ’ ਚ ਪੰਜਾਬ ਦੇ ਲੋਕ ਸੱਤਾ ਦਾ ਹੰਕਾਰ ਤੋੜਨਗੇ- ਕਰੀਮਪੁਰੀ

ਛਾਜਲੀ, 13 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਨੂੰ ਬਦਲਣ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਰਹੀਆਂ ਹਨ, ਪਰ ਪੰਜਾਬ ਦੀਆਂ ਮੁੱਖ ਸਮੱਸਿਆਵਾਂ ਦਾ ਪੱਕਾ ਹੱਲ ਨਹੀਂ ਹੋ ਸਕਿਆ।

ਅਵਤਾਰ ਸਿੰਘ ਕਰੀਮਪੁਰੀ 14-09-2026
ਛਾਜਲੀ, 13 ਸਤੰਬਰ (ਅਜਾਇਬ ਸਿੰਘ ਨੀਲੋਵਾਲ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਨੂੰ ਬਦਲਣ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਰਹੀਆਂ ਹਨ, ਪਰ ਪੰਜਾਬ ਦੀਆਂ ਮੁੱਖ ਸਮੱਸਿਆਵਾਂ ਦਾ ਪੱਕਾ ਹੱਲ ਨਹੀਂ ਹੋ ਸਕਿਆ। ਕਰੀਮਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕਰਨ ਸਮੇਤ ਕਈ ਵੱਡੇ ਵਾਅਦੇ ਕੀਤੇ ਸਨ। ਅੱਜ ਨਸ਼ਾ, ਬੇਰੁਜ਼ਗਾਰੀ, ਕਰਜ਼ਾ ਅਤੇ ਨੌਜਵਾਨਾਂ ਦਾ ਪੰਜਾਬ ਤੋਂ ਬਾਹਰ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦਿਆਂ ਦਾ ਜਵਾਬ ਲੋਕਾਂ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੇ ਲੋਕ ਆਪਣੀ ਵੋਟ ਦੀ ਤਾਕਤ ਨਾਲ ਸੱਤਾ ਦੇ ਹੰਕਾਰ ਦਾ ਜਵਾਬ ਦੇਣਗੇ ਅਤੇ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਲਈ ਬਸਪਾ ਨੂੰ ਮਜ਼ਬੂਤ ਕਰਨਗੇ।
ਪਿਛਲੀ ਖ਼ਬਰ ਸੰਗਰੂਰ ਲਾਗੇ ਸੜਕ ਹਾਦਸੇ ’ਚ ਇਕ ਦੀ ਮੌਤ ਅਗਲੀ ਖ਼ਬਰ ਮੁਲਾਜ਼ਮਾਂ ਦੇ ਧਰਨੇ ’ਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਗੱਲਬਾਤ ਸਕਾਰਾਤਮਕ ਮਾਹੌਲ ’ਚ ਹੋਈ ਮੀਟਿੰਗ ਤੋਂ ਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।