16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਲੇਬਸ ’ਚੋਂ ਸਿੱਖ ਇਤਿਹਾਸ ਦੇ ਚਾਰ ਅਹਿਮ ਪੇਪਰ ਹਟਾਏ ਜਾਣਾ ਮੰਦਭਾਗਾ-ਗਿਆਨੀ ਨਿਰਮਲੇ

ਅਹਿਮਦਗੜ, 14 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ. ਏ.

ਅਜੀਤ ਡੈਸਕ 15-09-2026
ਅਹਿਮਦਗੜ, 14 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਏ. ਇਤਿਹਾਸ ਦੇ ਪੋਸਟ ਗ੍ਰੈਜੂਏਟ ਸਿਲੇਬਸ ’ਚੋਂ ਪੰਜਾਬ ਅਤੇ ਸਿੱਖ ਇਤਿਹਾਸ ਦੇ ਚਾਰ ਅਹਿਮ ਪੇਪਰ ਹਟਾਏ ਜਾਣ ਦੇ ਮੰਦਭਾਗੇ ਕਾਰਨਾਮੇ ਵਿਰੁੱਧ ਗੁਰਮਤਿ ਸੇਵਾ ਸੁਸਾਇਟੀ ਜੰਡਾਲੀ (ਅਹਿਮਦਗੜ) ਦੇ ਮੁੱਖ ਸੇਵਾਦਾਰ ਅਤੇ ਸਿੱਖ ਪ੍ਰਚਾਰਕ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਸਖਤ ਵਿਰੋਧ ਜਤਾਇਆ ਹੈ । ਉਨ੍ਹਾਂ ਇਸ ਮਾਮਲੇ ਸਬੰਧੀ ਸਿੱਖ ਆਗੂਆਂ, ਬੁੱਧੀ ਜੀਵੀਆਂ ਅਤੇ ਸਿੱਖ ਸੰਸਥਾਵਾਂ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਹਟਾਏ ਗਏ ਪੇਪਰਾਂ ਨੂੰ ਦੁਬਾਰਾ ਤੋਂ ਸਿਲੇਬਸ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ। ਉਨ੍ਹਾਂ ਸਖਤ ਰੋਸ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਨਾਲ ਸੰਬੰਧਿਤ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਇਸ ਤਰ੍ਹਾਂ ਦੇ ਘਿਨੌਣੇ ਕਾਰਨਾਮੇ ਕਰਨੇ ਪੰਜਾਬ ਨਾਲ ਸੰਬੰਧਿਤ ਯੁਨੀਵਰਸਿਟੀ ਨੂੰ ਸੋਭਾ ਨਹੀਂ ਦਿੰਦੇ ਅਤੇ ਇਸ ਤਰ੍ਹਾਂ ਦੇ ਕਾਰਨਾਮੇ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਪਿਛਲੀ ਖ਼ਬਰ ਨਵੇਂ ਬਣੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ ਨੇ ਚੈਂਬਰਾਂ ’ਚ ਵਕੀਲਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਗਾਂਜੇ ਸਮੇਤ ਔਰਤ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।