15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਲੌਂਗੋਵਾਲ, 14 ਸਤੰਬਰ (ਵਿਨੋਦ, ਖੰਨਾ)- ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 15-09-2026
ਲੌਂਗੋਵਾਲ, 14 ਸਤੰਬਰ (ਵਿਨੋਦ, ਖੰਨਾ)- ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰੂ ਘਰ ਦੀ ਕਮੇਟੀ ਵਲੋਂ ਭਾਈ ਰੇਸ਼ਮ ਸਿੰਘ ਦੇ ਜਥੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਖਜਾਨਚੀ ਅਮਰਜੀਤ ਸਿੰਘ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕਤੱਰ, ਜਗਜੀਤ ਸਿੰਘ ਸਹਿ. ਸਕਤੱਰ, ਜਗਤਾਰ ਸਿੰਘ ਸਹਿ. ਖਜਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ ਢਿੱਲੋਂ, ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਗ੍ਰੰਥੀ ਜੱਗੀ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਖੇੜੀ ਕਲਾਂ ਦੇ ਬਿਜਲੀ ਗਰਿੱਡ ਅੱਗੇ ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਕਿਸਾਨਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਪੰਜਾਬ ਭਵਨ ਸਰੀ ਵਲੋਂ ਸੱਤ ਜ਼ਿਲ੍ਹਿਆਂ ਦੇ ਬਾਲ ਲੇਖਕਾਂ ਦਾ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।