18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਸੜਕ ’ਤੇ ਰੱਖ ਕੇ ਧਰਨਾ

ਭਵਾਨੀਗੜ੍ਹ, 17 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਪਿੰਡ ਹਰਦਿੱਤਪੁਰਾ ਦੇ ਇਕ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਨੈਸ਼ਨਲ ਹਾਈਵੇ ਸੜਕ ’ਤੇ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਗਿਆ । ਇਸ ਮੌਕੇ ਮ੍ਰਿਤਕ ਨੌਜਵਾਨ ਸਹਿਜਪ੍ਰੀਤ ਸਿੰਘ 18 ਸਾਲ ਦੇ ਪਿਤਾ ਜਗਸੀਰ ਸਿੰਘ, ਪਿੰਡ ਦੇ ਸਰਪੰਚ ਗਿਆਨ ਸਿੰਘ, ਗੁਰਵਿੰਦਰ ਸਿੰਘ ਭੜੋ ਤੋਂ ਇਲਾਵਾ ਭਾਰੀ ਗਿਣਤੀ ’ਚ ਪਿੰਡ ਵਾਸੀਆਂ ਨੇ ਪੁਲਿਸ ਕੋਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦਰਜ ਕੀਤੇ ਮਾਮਲੇ ਦੀਆਂ ਧਾਰਾਵਾਂ ’ਚ ਵਾਧਾ ਕੀਤਾ ਜਾਵੇ।

27.33 ਗ੍ਰਾਮ ਹੈਰੋਇਨ ਤੇ 410 ਗ੍ਰਾਮ ਗਾਂਜਾ ਬਰਾਮਦ 18-09-2026
ਭਵਾਨੀਗੜ੍ਹ, 17 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਪਿੰਡ ਹਰਦਿੱਤਪੁਰਾ ਦੇ ਇਕ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਨੈਸ਼ਨਲ ਹਾਈਵੇ ਸੜਕ ’ਤੇ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਗਿਆ । ਇਸ ਮੌਕੇ ਮ੍ਰਿਤਕ ਨੌਜਵਾਨ ਸਹਿਜਪ੍ਰੀਤ ਸਿੰਘ 18 ਸਾਲ ਦੇ ਪਿਤਾ ਜਗਸੀਰ ਸਿੰਘ, ਪਿੰਡ ਦੇ ਸਰਪੰਚ ਗਿਆਨ ਸਿੰਘ, ਗੁਰਵਿੰਦਰ ਸਿੰਘ ਭੜੋ ਤੋਂ ਇਲਾਵਾ ਭਾਰੀ ਗਿਣਤੀ ’ਚ ਪਿੰਡ ਵਾਸੀਆਂ ਨੇ ਪੁਲਿਸ ਕੋਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦਰਜ ਕੀਤੇ ਮਾਮਲੇ ਦੀਆਂ ਧਾਰਾਵਾਂ ’ਚ ਵਾਧਾ ਕੀਤਾ ਜਾਵੇ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਸਹਿਜਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ ਬੀਤੇ ਦਿਨੀਂ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਸੀ ਜਿਸ ਨਾਲ ਉਸ ਨੂੰ ਪਹਿਲਾ ਸਥਾਨਕ ਸਰਕਾਰੀ ਹਸਪਤਾਲ ਤੋਂ ਬਆਦ ਪੀ.ਜੀ.ਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਘਰ ਲਿਆਂਦਾ ਗਿਆ ਪਰ 15-16 ਸਤੰਬਰ ਦੀ ਰਾਤ ਨੂੰ ਸਹਿਜਪ੍ਰੀਤ ਸਿੰਘ ਦੀ ਫਿਰ ਤੋਂ ਸਿਹਤ ਖ਼ਰਾਬ ਹੋ ਗਈ ਜਿਸ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵਲੋਂ ਪਿੰਡ ਦੇ ਕਈ ਵਿਅਕਤੀਆਂ ’ਤੇ ਦੋਸ਼ ਲਗਾਏ ਗਏ ਸੀ ਕਿ ਉਨ੍ਹਾਂ ਦੇ ਲੜਕੇ ਸਹਿਜਪ੍ਰੀਤ ਸਿੰਘ ਨੂੰ ਇਨ੍ਹਾਂ ਵਲੋਂ ਨਿੱਜੀ ਰੰਜਸ਼ ਦੇ ਕਾਰਨ ਧਮਕੀਆਂ ਦਿੱਤੀਆਂ ਜਾਂਦੀਆਂ ਸੀ, ਜਿਸ ਦੇ ਡਰ ਕਾਰਨ ਹੀ ਨੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਇਸ ਮੌਕੇ ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਤੇ ਪੁਲਿਸ ਪਾਰਟੀ ਵਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਕਿ ਮਾਮਲੇ ਵਿਚ ਹੋਰ ਬਣਦੀਆਂ ਕਾਨੂੰਨੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਧਰਨਾਕਾਰੀਆਂ ਨੇ ਧਰਨੇ ਨੂੰ ਸਮਾਪਤ ਕਰਦਿਆਂ ਹੋਏ ਸੜਕ ਜਾਮ ਖੋਲ੍ਹ ਦਿੱਤਾ। ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਮੌਤ ਹੋਣ ਤੋਂ ਪਹਿਲਾਂ ਸਹਿਜਪ੍ਰੀਤ ਸਿੰਘ ਵਲੋਂ ਲਿਖਾਏ ਗਏ ਬਿਆਨਾਂ ’ਤੇ ਅਧਾਰਿਤ ਸਥਾਨਕ ਪੁਲਿਸ ਵਲੋਂ 7 ਵਿਅਕਤੀਆਂ ਕਰਨਵੀਰ ਸਿੰਘ, ਹਰਮਨ ਸਿੰਘ, ਸ਼ੁਭੀ, ਸੁੱਖੀ, ਸੋਨੂੰ, ਗੁਰਪ੍ਰੀਤ ਸਿੰਘ ਮੋਟੂ ਅਤੇ ਗੀਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਰਨਵੀਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਚਿੱਟੇ ਦੇ ਮਾਮਲੇ ’ਚੋਂ ਔਰਤ ਬਰੀ ਅਗਲੀ ਖ਼ਬਰ ਕਿਸਾਨਾਂ ਨੇ 19 ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀਆਂ ਤਿਆਰੀਆਂ ਵਜੋਂ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।