18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

440 ਬੈੱਡਾਂ ਵਾਲਾ ਅਤਿ-ਆਧੁਨਿਕ ਹਸਪਤਾਲ ਅਤੇ ਮੈਡੀਕਲ ਕਾਲਜ ਬਦਲੇਗਾ ਲਹਿਰਾਗਾਗਾ ਦੀ ਨੁਹਾਰ - ਗੋਇਲ

ਲਹਿਰਾਗਾਗਾ, 17 ਸਤੰਬਰ (ਅਸ਼ੋਕ ਗਰਗ)- ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ’ਚ ਸਿਹਤ ਸੇਵਾਵਾਂ ਦੇ ਖੇਤਰ ’ਚ ਇਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ।

ਅਜੀਤ ਡੈਸਕ 18-09-2026
ਲਹਿਰਾਗਾਗਾ, 17 ਸਤੰਬਰ (ਅਸ਼ੋਕ ਗਰਗ)- ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ’ਚ ਸਿਹਤ ਸੇਵਾਵਾਂ ਦੇ ਖੇਤਰ ’ਚ ਇਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ ਰਹੇ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼ਨਾਂ ਅਤੇ ਮਾਹਿਰ ਡਾਕਟਰੀ ਇਲਾਜ ਲਈ ਸੰਗਰੂਰ, ਪਟਿਆਲਾ, ਹਿਸਾਰ, ਟੋਹਾਣਾ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਦੇ ਮਹਿੰਗੇ ਹਸਪਤਾਲਾਂ ਵੱਲ ਰੁਖ਼ ਕਰਨ ਦੀ ਲੋੜ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਅਪ੍ਰੈਲ ਤੋਂ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਹੁਣ ਇਨਡੋਰ ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਅਤੇ ਮੇਜਰ ਸਰਜਰੀਆਂ ਦੀਆਂ ਸੇਵਾਵਾਂ ਵੀ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਨਾਰਮਲ ਡਿਲੀਵਰੀ ਰਾਹੀਂ ਇੱਕ ਬੱਚੀ ਦਾ ਜਨਮ ਹੋਇਆ ਹੈ, ਜਦਕਿ ਇੱਕ ਹੋਰ ਮਰੀਜ਼ ਦੇ ਹਰਨੀਆ ਸਮੇਤ ਤਿੰਨ ਆਪਰੇਸ਼ਨ ਇੱਕੋ ਸਮੇਂ ਸਫ਼ਲਤਾਪੂਰਵਕ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਵਰ ਲੈਪਰੋਸਕੋਪਿਕ ਸਰਜਨ ਡਾ. ਨਿਤੀਸ਼ ਜੈਨ, ਜੋ ਪਹਿਲਾਂ ਮੈਕਸ ਹਸਪਤਾਲ ਦਿੱਲੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ, ਵਲੋਂ ਹਸਪਤਾਲ ਵਿੱਚ ਦੂਰਬੀਨ ਰਾਹੀਂ ਪਿੱਤੇ ਦੀ ਥੈਲੀ ਕੱਢਣ ਦਾ ਸਫ਼ਲ ਆਪਰੇਸ਼ਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਰਜਰੀ ਲਈ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਆਮ ਤੌਰ ’ਤੇ 60 ਤੋਂ 70 ਹਜ਼ਾਰ ਰੁਪਏ ਜਾਂ ਇਸ ਤੋਂ ਵੀ ਵੱਧ ਖ਼ਰਚ ਕਰਨਾ ਪੈਂਦਾ ਹੈ, ਜਦਕਿ ਇੱਥੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਬੰਧਤ ਮਰੀਜ਼ ਦਾ ਇਲਾਜ ਬਿਨਾਂ ਕਿਸੇ ਖ਼ਰਚੇ ਦੇ ਕੀਤਾ ਗਿਆ ਹੈ। ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਕੈਂਪਸ ਲਗਭਗ 6 ਤੋਂ 7 ਲੱਖ ਵਰਗ ਫੁੱਟ ਰਕਬੇ ’ਚ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇੱਥੇ 440 ਬੈੱਡਾਂ ਦੀ ਸਮਰੱਥਾ ਵਾਲਾ ਅਤਿ-ਆਧੁਨਿਕ ਹਸਪਤਾਲ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਲਹਿਰਾਗਾਗਾ ਹੀ ਨਹੀਂ ਸਗੋਂ ਮੂਨਕ, ਖਨੌਰੀ ਅਤੇ ਆਸ-ਪਾਸ ਦੇ ਵੱਡੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਵੀ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ। ਇਸ ਮੌਕੇ ਡਾ. ਰਜਨੀਸ਼ ਜੈਨ ਸਮੇਤ ਵੱਖ-ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਝਾੜੋਂ ਦੀ ਘਟਨਾ ਨੂੰ ਲੈ ਕੇ ਵੱਖ-ਵੱਖ ਪਾਰਟੀ ਦੇ ਆਗੂਆਂ ਨੇ ਪ੍ਰਗਟਾਇਆ ਅਫ਼ਸੋਸ ਅਗਲੀ ਖ਼ਬਰ ਚੋਰੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਸਹਿਮ ਦੇ ਮਾਹੌਲ ’ਚ ਹਨ ਲੌਂਗੋਵਾਲ ਨਿਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।