22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਦਾਮਨ ਬਾਜਵਾ ਨੇ ਕੀਤੀ ਸ਼ਿਰਕਤ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੀ ਅਨਾਜ ਮੰਡੀ ਵਿਖੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਚੱਲ ਰਹੇ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਮੂਹ ਸੰਗਤਾਂ ਵਲੋਂ ਗੁਰਬਾਣੀ ਅਤੇ ਵਿਚਾਰਾਂ ਨੂੰ ਇਕਾਗਰਤਾ ਨਾਲ ਸਰਵਣ ਕੀਤਾ।

ਅਜੀਤ ਡੈਸਕ 22-09-2026
ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੀ ਅਨਾਜ ਮੰਡੀ ਵਿਖੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਚੱਲ ਰਹੇ ‘ਗੁਰੂ ਮਾਨਿਓ ਗ੍ਰੰਥ’ ਚੇਤਨਾ ਸਮਾਗਮ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਮੂਹ ਸੰਗਤਾਂ ਵਲੋਂ ਗੁਰਬਾਣੀ ਅਤੇ ਵਿਚਾਰਾਂ ਨੂੰ ਇਕਾਗਰਤਾ ਨਾਲ ਸਰਵਣ ਕੀਤਾ। ਇਸ ਸਬੰਧੀ ਦਾਮਨ ਬਾਜਵਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਚੇਤਨਾ ਭਰਪੂਰ ਸਮਾਗਮ ਸਾਨੂੰ ਗੁਰਬਾਣੀ ਦੇ ਮਾਰਗ ’ਤੇ ਚੱਲਣ, ਆਪਣੇ ਜੀਵਨ ਵਿੱਚ ਚੰਗੇ ਵਿਚਾਰ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚ, ਸੇਵਾ ਅਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਅਤੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਫੌਗਿੰਗ ਮਸ਼ੀਨਾਂ ਨੂੰ ਡੀ.ਐਸ.ਪੀ. ਨੇ ਵੱਖ-ਵੱਖ ਵਾਰਡਾਂ ਲਈ ਕੀਤਾ ਰਵਾਨਾ ਅਗਲੀ ਖ਼ਬਰ ਰਾਜਨੀਤਕ ਪਾਰਟੀਆਂ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੀ ਕਰ ਰਹੀਆਂ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।