‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) - ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ, ਸਤੌਜ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ‘ਚ ਭਾਗ ਲਿਆ ਗਿਆ ।
ਸ
ਸੁਨਾਮ ਵਿਖੇ ਸਕੂਲ ਬੱਸਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀ। ਤਸਵੀਰ - ਭੁੱਲਰ
24-09-2026
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) - ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ, ਸਤੌਜ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ‘ਚ ਭਾਗ ਲਿਆ ਗਿਆ । ਵਿਦਿਆਰਥੀਆਂ ਨੇ ਪੰਜਾਬੀ ‘ਚ ਆਪਣਾ ਨਾਂਅ ਅਤੇ ਦਸਤਖ਼ਤ ਕਰਨ, ਪੰਜਾਬੀ ਸਾਹਿਤ ਨਾਲ ਜੁੜੀਆਂ ਰਚਨਾਵਾਂ ਲਿਖਣ, ਪੰਜਾਬੀ ਪੈਂਤੀ ਲਿਖਣ ਅਤੇ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਰੋਜ਼ਾਨਾ ਜੀਵਨ ਨਾਲ ਜੋੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਦੇ ਨਾਲ-ਨਾਲ ਇਸ ਦੇ ਪ੍ਰਚਾਰ ਅਤੇ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।