24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਿਸਾਨ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਮੁਕਤ ਵਪਾਰ ਸਮਝੌਤਾ, ਖੇਤੀ ਨੀਤੀ ਮੰਗਾਂ ਸਬੰਧੀ ਡੀ.ਸੀ. ਦਫ਼ਤਰ ਦਾ ਘਿਰਾਓ 5 ਅਕਤੂਬਰ ਨੂੰ - ਕਿਸਾਨ ਆਗੂ

ਮਾਲੇਰਕੋਟਲਾ , 23 ਸਤੰਬਰ (ਮਨਜਿੰਦਰ ਸਿੰਘ ਸਰੌਦ)-ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਪਿੰਡ ਹਥਨ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਤੇ ਬਲਾਕ ਕਮੇਟੀਆਂ ਦੇ ਨੁਮਾਇੰਦੇ ਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ । ਕਿਸਾਨਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਨੇ 30 ਅਗਸਤ 26 ਤੋਂ 14 ਸਤੰਬਰ ਤੱਕ ਚੱਲੇ ਪੱਕੇ ਮੋਰਚਾ ’ਚ ਕਿਸਾਨਾਂ ਦੀ ਸ਼ਮੂਲੀਅਤ ਤੇ ਮੰਗਾਂ ਬਾਰੇ ਵਿਸਥਾਰ ’ਚ ਦੱਸਦੇ ਹੋਏ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਘੇਸਲ ਮਾਰੀ ਬੈਠੀ ਹੈ ਤੇ ਲਾਰੇ ਰੱਪੇ ਲਾ ਕੇ ਸਮਾਂ ਲੰਘਾ ਰਹੀ ਹੈ ।

ਅਜੀਤ ਡੈਸਕ 24-09-2026
ਮਾਲੇਰਕੋਟਲਾ , 23 ਸਤੰਬਰ (ਮਨਜਿੰਦਰ ਸਿੰਘ ਸਰੌਦ)-ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਪਿੰਡ ਹਥਨ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਤੇ ਬਲਾਕ ਕਮੇਟੀਆਂ ਦੇ ਨੁਮਾਇੰਦੇ ਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ । ਕਿਸਾਨਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਨੇ 30 ਅਗਸਤ 26 ਤੋਂ 14 ਸਤੰਬਰ ਤੱਕ ਚੱਲੇ ਪੱਕੇ ਮੋਰਚਾ ’ਚ ਕਿਸਾਨਾਂ ਦੀ ਸ਼ਮੂਲੀਅਤ ਤੇ ਮੰਗਾਂ ਬਾਰੇ ਵਿਸਥਾਰ ’ਚ ਦੱਸਦੇ ਹੋਏ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਘੇਸਲ ਮਾਰੀ ਬੈਠੀ ਹੈ ਤੇ ਲਾਰੇ ਰੱਪੇ ਲਾ ਕੇ ਸਮਾਂ ਲੰਘਾ ਰਹੀ ਹੈ । ਅਬਾਦਕਾਰਾਂ ਦੇ ਮਾਲਕੀ ਹੱਕ ਦੇਣ, ਕਰਜ਼ੇ ਦੀ ਸਮੱਸਿਆ ਨੂੰ ਹੱਲ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਲੈਣ, ਸੰਘਰਸ਼ਾਂ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੇ ਖ਼ੁਦਕੁਸ਼ੀ ਪੀੜਤ, ਪਰਿਵਾਰਾਂ ਨੂੰ ਰਾਹਤ ਦੇਣ ਦੀ ਥਾਂ ਪੰਜਾਬ ਨੂੰ ਪੁਲਿਸ ਰਾਜ ’ਚ ਤਬਦੀਲ ਕਰਕੇ ਲੋਕਾਂ ਦੀ ਜ਼ੁਬਾਨ ਬੰਦੀ ਕਰ ਰਹੀ ਹੈ । ਆਗੂਆਂ ਨੇ ਔਰਤ ਮੁੱਦਿਆਂ ’ਤੇ ਬੋਲਦੇ ਹੋਏ ਮੰਗਾਂ ਦੀ ਪ੍ਰਾਪਤੀ ਲਈ ਔਰਤ ਨੂੰ ਵੱਡੇ ਪੱਧਰ ’ਤੇ ਜਥੇਬੰਦ ਹੋਣ ਦੀ ਲੋੜ ਨੂੰ ਉਭਾਰਿਆ ਗਿਆ ਤੇ ਸੂਬਾ ਕਮੇਟੀ ਵਲੋਂ 5 ਅਕਤੂਬਰ ਨੂੰ ਡੀ.ਸੀ. ਦਫ਼ਤਰ ਦੇ ਘਿਰਾਓ ਸਬੰਧੀ ਵਿਉਂਤਬੰਦੀ ਕੀਤੀ ਗਈ । ਵੱਖ-ਵੱਖ ਬਲਾਕ ਆਗੂਆਂ ਵੱਲੋਂ ਪਿੰਡਾਂ ਵਿੱਚ ਪ੍ਰਚਾਰ ਤੇ ਲਾਮਬੰਦੀ ਕਰਕੇ ਵੱਡੀ ਗਿਣਤੀ ਵਿੱਚ 5 ਅਕਤੂਬਰ ਨੂੰ ਮਾਲੇਰਕੋਟਲਾ ਵਿਖੇ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਾਵਿੰਦਰ ਸਿੰਘ ਕਾਸਮਪੁਰ, ਗੁਰਪ੍ਰੀਤ ਸਿੰਘ ਅਮਰਗੜ੍ਹ ਤੋਂ ਇਲਾਵਾ ਚਰਨਜੀਤ ਸਿੰਘ ਹਥਨ, ਜਗਰੂਪ ਸਿੰਘ ਖੁਰਦ, ਮਹਿੰਦਰ ਸਿੰਘ ਭੁਰਥਲਾ, ਗੁਰਮੀਤ ਕੌਰ ਕੁਠਾਲਾ, ਹਰਜੀਤ ਕੌਰ ਹਥਨ, ਗੁਰਮੇਲ ਕੌਰ ਦੁਲਮਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਯੁਰਵੈਦਾ ਕੈਂਪ ਲਗਾਇਆ ਅਗਲੀ ਖ਼ਬਰ ਮੈਡੀਕਲ ਸਟੋਰਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਾਜ਼ਮੀ ਕੀਤੇ ਜਾਣ ਦਾ ਸੰਗਰੂਰ ਦੇ ਕੈਮਿਸਟਾਂ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।