24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ’ਚ ਪੁੱਜੇ ਗੋਇਲ ਖਨੌਰੀ ਦੇ ਵਾਰਡ ਨੰਬਰ 9 ਤੇ ਬਾਜ਼ਾਰ ’ਚ ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ)- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਦੇ ਵਾਰਡ ਨੰਬਰ 9 ਅਤੇ ਖਨੌਰੀ ਦੇ ਬਾਜ਼ਾਰ ’ਚ ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਤਹਿਤ ਘਰਾਂ ਅਤੇ ਦੁਕਾਨਾਂ ਤੱਕ ਪਹੁੰਚ ਕਰਕੇ ਲੋਕਾਂ ਤੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਿਆ ਅਤੇ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਤੇ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 24-09-2026
ਖਨੌਰੀ, 23 ਸਤੰਬਰ (ਬਲਵਿੰਦਰ ਸਿੰਘ ਥਿੰਦ)- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਦੇ ਵਾਰਡ ਨੰਬਰ 9 ਅਤੇ ਖਨੌਰੀ ਦੇ ਬਾਜ਼ਾਰ ’ਚ ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਤਹਿਤ ਘਰਾਂ ਅਤੇ ਦੁਕਾਨਾਂ ਤੱਕ ਪਹੁੰਚ ਕਰਕੇ ਲੋਕਾਂ ਤੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਿਆ ਅਤੇ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਤੇ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈਣ ਦੇ ਚਾਹਵਾਨ ਲੋਕਾਂ ਦੇ ਫਾਰਮ ਖ਼ੁਦ ਆਪਣੇ ਹੱਥੀਂ ਭਰੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਇਸ ਦੇ ਵਰਕਰਾਂ ਅਤੇ ਵਲੰਟੀਅਰਾਂ ਵਿੱਚ ਹੈ ਅਤੇ ਨਵੇਂ ਮੈਂਬਰਾਂ ਦੇ ਜੁੜਨ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਹ ਮੁਹਿੰਮ ਧੂਰੀ ਤੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਡੋਰ-ਟੂ-ਡੋਰ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਿਸ਼ੇਸ਼ ਪੈਂਫਲੇਟ ਅਤੇ ਰਿਪੋਰਟ ਕਾਰਡ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ’ਚ ਸਰਕਾਰ ਵਲੋਂ ਬਿਜਲੀ, ਸਿਹਤ, ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਖੇਤਰਾਂ ਵਿੱਚ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੰਜੇ ਸਿੰਗਲਾ ਸੂਬਾ ਮੈਂਬਰ ਅਗਰਵਾਲ ਭਲਾਈ ਬੋਰਡ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ, ਰਣਜੀਤ ਸਿੰਘ ਨੰਬਰਦਾਰ, ਸੁਰਿੰਦਰ ਕਾਂਸਲ, ਰੀਤੂ ਰਾਣੀ ਪ੍ਰਧਾਨ ਨਗਰ ਪੰਚਾਇਤ ਖਨੌਰੀ, ਨੀਰੂ ਗੋਇਲ, ਕੌਂਸਲਰ, ਤਰਸੇਮ ਸਿੰਗਲਾ, ਰੌਮੀ ਗੋਇਲ ਪ੍ਰਧਾਨ ਟਰੱਕ ਮਾਰਕੀਟ, ਜੋਰਾ ਸਿੰਘ ਉੱਪਲ, ਕੁਲਦੀਪ ਪੂਨੀਆ ਕੌਂਸਲਰ, ਬਜਿੰਦਰ ਕੁਮਾਰ, ਅਨਿਲ ਗੋਇਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵਲੋਂ ਵਿਸ਼ੇਸ਼ ਵਿਚਾਰ ਚਰਚਾ ਅਗਲੀ ਖ਼ਬਰ ਭਗਵਾਨਪੁਰਾ ਵਿਖੇ 15ਵਾਂ ਮਾਂ ਭਗਵਤੀ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।