27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪ੍ਰਧਾਨ ਨਛੱਤਰ ਸਿੰਘ ਘੁਮਾਣ ਪਰਿਵਾਰ ਸਮੇਤ ਕਾਂਗਰਸ ’ਚ ਸ਼ਾਮਿਲ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਗੁਰਦੁਆਰਾ ਸਾਹਿਬ ਫੱਗੂਵਾਲਾ ਦੇ ਪ੍ਰਧਾਨ ਅਤੇ ਟਕਸਾਲੀ ਅਕਾਲੀ ਆਗੂ ਨਛੱਤਰ ਸਿੰਘ ਘੁਮਾਣ ਨੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਦਾ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਤੇ ਲਵਪ੍ਰੀਤ ਸਿੰਘ ਘੁਮਾਣ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 27-09-2026
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਗੁਰਦੁਆਰਾ ਸਾਹਿਬ ਫੱਗੂਵਾਲਾ ਦੇ ਪ੍ਰਧਾਨ ਅਤੇ ਟਕਸਾਲੀ ਅਕਾਲੀ ਆਗੂ ਨਛੱਤਰ ਸਿੰਘ ਘੁਮਾਣ ਨੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਦਾ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਤੇ ਲਵਪ੍ਰੀਤ ਸਿੰਘ ਘੁਮਾਣ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਕਾਂਗਰਸ ਦੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਕਾਂਗਰਸ ਨਾਲ਼ ਜੁੜ ਰਹੇ ਹਨ। ਉਨ੍ਹਾਂ ਨਛੱਤਰ ਸਿੰਘ ਘੁਮਾਣ ਨੂੰ ਕਾਂਗਰਸ ਵਿਚ ਵੱਡਾ ਮਾਣ ਸਨਮਾਨ ਦੇਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਨਛੱਤਰ ਸਿੰਘ ਘੁਮਾਣ ਨੇ ਕਿਹਾ ਕਿ ਉਹ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਹਰਜਿੰਦਰ ਸਿੰਘ ਮੰਨਾ, ਨਿਰਪਜੀਤ ਸਿੰਘ ਨਿੱਪੀ, ਕਰਮਜੀਤ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ ਸਾਰੇ ਪੰਚ, ਭਗਵਾਨ ਸਿੰਘ, ਸੁਖਵਿੰਦਰ ਸਿੰਘ ਸੁਖੀ, ਸੰਜੀਵ ਲਾਲਕਾ ਸਾਬਕਾ ਕੈਂਸਲਰ ਭਵਾਨੀਗੜ੍ਹ, ਜਗਤਾਰ ਸਿੰਘ ਨਮਾਂਦਾ,ਕੁਲਦੀਪ ਸ਼ਰਮਾਂ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਮੇਟੀ ਵਲੋਂ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ’ਚ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ- ਜ਼ਿਲ੍ਹਾ ਪੁਲਿਸ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।