ਨਗਰ ਪੰਚਾਇਤ ਅਤੇ ਬ੍ਰੇਨਟ੍ਰੀ ਵਰਲਡ ਸਕੂਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ
ਅਮਰਗੜ੍ਹ, 26 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਨਗਰ ਪੰਚਾਇਤ ਅਮਰਗੜ੍ਹ ਅਤੇ ਬ੍ਰੇਨਟ੍ਰੀ ਵਰਲਡ ਸਕੂਲ ਅਮਰਗੜ੍ਹ ਵਲੋਂ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ਼ ਸਕੂਲ ਦੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ । ਚੇਅਰਮੈਨ ਆਰ.
ਅਮਰਗੜ੍ਹ, 26 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਨਗਰ ਪੰਚਾਇਤ ਅਮਰਗੜ੍ਹ ਅਤੇ ਬ੍ਰੇਨਟ੍ਰੀ ਵਰਲਡ ਸਕੂਲ ਅਮਰਗੜ੍ਹ ਵਲੋਂ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ਼ ਸਕੂਲ ਦੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ । ਚੇਅਰਮੈਨ ਆਰ.ਪੀ. ਗੋਇਲ ਅਤੇ ਸਮਾਜ ਸੇਵੀ ਦੀਪਕ ਕੌੜਾ ਦੀਪਾ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਬ੍ਰੇਨਟ੍ਰੀ ਵਰਲਡ ਦੀ ਸਮੁੱਚੀ ਮੈਨੇਜਮੈਂਟ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਰੁਚਿਕਾ ਕੌੜਾ ਦੇ ਪਤੀ ਸਮਾਜ ਸੇਵਕ ਦੀਪਕ ਕੌੜਾ ਦੀਪਾ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਅਮਰਗੜ੍ਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਨਾਲ “ਹਰ ਮਨੁੱਖ ਲਗਾਵੇ ਇੱਕ ਰੁੱਖ” ਅਤੇ “ਕਲੀਨ ਅਮਰਗੜ੍ਹ ਗਰੀਨ ਅਮਰਗੜ੍ਹ” ਦੀ ਮੁਹਿੰਮ ਸ਼ੁਰੂ ਕੀਤੀ ਹੈ। ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਬ੍ਰੇਨਟ੍ਰੀ ਵਰਲਡ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਮੁੱਖ ਲੋੜ ਹੈ, ਕਿਉਂਕਿ ਦੂਸ਼ਿਤ ਹੋ ਰਹੇ ਵਾਤਾਵਰਨ ਨਾਲ ਜਿੱਥੇ ਸਾਨੂੰ ਭਿਆਨਕ ਬਿਮਾਰੀਆਂ ਚਿੰਬੜ ਰਹੀਆਂ ਹਨ ਉਥੇ ਹੀ ਪਸ਼ੂ ਪੰਛੀਆਂ ਅਤੇ ਕੁਦਰਤੀ ਬਨਸਪਤੀ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀਆ ਤੋਂ ਇਲਾਵਾ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ।