27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਉਣਾ ਸ਼ਲਾਘਾਯੋਗ ਉੱਦਮ-ਚੀਮਾ

ਦਿੜ੍ਹਬਾ ਮੰਡੀ, 26 (ਹਰਬੰਸ ਸਿੰਘ ਛਾਜਲੀ)- ਨੌਜਵਾਨ ਸਪੋਰਟਸ ਕਲੱਬ ਗੁੱਜਰਾਂ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ।

ਅਜੀਤ ਡੈਸਕ 27-09-2026
ਦਿੜ੍ਹਬਾ ਮੰਡੀ, 26 (ਹਰਬੰਸ ਸਿੰਘ ਛਾਜਲੀ)- ਨੌਜਵਾਨ ਸਪੋਰਟਸ ਕਲੱਬ ਗੁੱਜਰਾਂ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨ ਸਪੋਰਟਸ ਕਲੱਬ ਪਿਛਲੇ ਕਈ ਦਹਾਕਿਆਂ ਤੋਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਦਾ ਕੈਂਪ ਲਗਾ ਰਿਹਾ ਹੈ। ਜੋ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ। ਲੋੜਵੰਦ ਲੋਕਾਂ ਦੇ ਲੈੱਨਜ਼ ਪਾ ਕੇ ਰੰਗੀਨ ਦੁਨੀਆ ਦੇ ਦਰਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜ ਵੱਡੇ ਪੱਧਰ ’ਤੇ ਚੱਲ ਰਹੇ ਹਨ। ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਜਿਨ੍ਹਾਂ ਸੜਕਾਂ ਦਾ ਕੰਮ ਚੱਲ ਰਿਹਾ ਹੈ, ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ। ਕੈਂਪ ’ਚ 750 ਦੇ ਕਰੀਬ ਮਰੀਜ਼ਾਂ ਦਾ ਚੈੱਕ-ਅੱਪ ਕੀਤਾ ਗਿਆ । ਕਰੀਬ 150 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਕੇ ਲੈਨਜ ਪਾਏ ਜਾਣਗੇ।
ਪਿਛਲੀ ਖ਼ਬਰ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਪਹਿਲੀ ਨੂੰ ਅਗਲੀ ਖ਼ਬਰ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਫਾਰਮਾਸਿਸਟ ਤੋਂ ਬਿਨਾਂ ਅੱਜ ਦੀ ਮੈਡੀਕਲ ਖੋਜ ਤੇ ਇਲਾਜ ਪ੍ਰਣਾਲੀ ਦੀ ਕਲਪਨਾ ਅਸੰਭਵ: ਲਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।