28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਧੂਰੀ ਫੇਰੀ ਦੌਰਾਨ ਬਿੱਟੂ ਅਤੇ ਮਿਸ਼ਰਾ ਭਾਜਪਾ ਆਗੂ ਜੱਗਾ ਦੇ ਗ੍ਰਹਿ ਵਿਖੇ ਪਹੁੰਚੇ

ਧੂਰੀ, 27 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ । ਧੂਰੀ ਫੇਰੀ ਦੌਰਾਨ ਦੋਵੇਂ ਆਗੂ ਸੀਨੀਅਰ ਭਾਜਪਾ ਆਗੂ ਜਗਦੇਵ ਜਿੰਦਲ ਜੱਗਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ।

ਧੂਰੀ ਫੇਰੀ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਕਪਿਲ ਮਿਸ਼ਰਾ ਭਾਜਪਾ ਆਗੂ ਜਗਦੇਵ ਜਿੰਦਲ ਜੱਗਾ ਦੇ ਗ੍ਰਹਿ ਵਿਖੇ ਪਹੁੰਚਣ ਮੌਕੇ। ਤਸਵੀਰ - ਲਖਵੀਰ ਸਿੰਘ ਧਾਂਦਰਾ 28-09-2026
ਧੂਰੀ, 27 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ । ਧੂਰੀ ਫੇਰੀ ਦੌਰਾਨ ਦੋਵੇਂ ਆਗੂ ਸੀਨੀਅਰ ਭਾਜਪਾ ਆਗੂ ਜਗਦੇਵ ਜਿੰਦਲ ਜੱਗਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਜਗਦੇਵ ਜਿੰਦਲ ਜੱਗਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕਪਿਲ ਮਿਸ਼ਰਾ ਅਤੇ ਰਵਨੀਤ ਸਿੰਘ ਬਿੱਟੂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਗਈ। ਆਗੂਆਂ ਵਲੋਂ ਧੂਰੀ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਪਿਲ ਮਿਸ਼ਰਾ ਅਤੇ ਰਵਨੀਤ ਸਿੰਘ ਬਿੱਟੂ ਦੀ ਧੂਰੀ ਫੇਰੀ ਨੂੰ ਲੈ ਕੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜਗਦੇਵ ਜਿੰਦਲ ਜੱਗਾ ਵਲੋਂ ਦੋਵੇਂ ਆਗੂਆਂ ਦਾ ਧੂਰੀ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨਾਲ ਸਥਾਨਕ ਪੱਧਰ ਦੇ ਮੁੱਦਿਆਂ ਬਾਰੇ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਆਗੂਆਂ ਅਤੇ ਭੁਪੇਸ਼ ਕੁਮਾਰ ਜਿੰਦਲ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੱਲ੍ਹ ਤੋਂ ਅਗਲੀ ਖ਼ਬਰ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।