02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ - ਕਾਕੜਾ

ਭਵਾਨੀਗੜ੍ਹ, 1 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਤਹਿਤ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਕਾਕੜਾ ਨੇ ਕਿਹਾ ਕਿ ਕਣਕ ਦੀ ਫ਼ਸਲ ਪੈਦਾ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਵਧ ਰਹੀਆਂ ਲਾਗਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 02-10-2026
ਭਵਾਨੀਗੜ੍ਹ, 1 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਤਹਿਤ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਕਾਕੜਾ ਨੇ ਕਿਹਾ ਕਿ ਕਣਕ ਦੀ ਫ਼ਸਲ ਪੈਦਾ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਵਧ ਰਹੀਆਂ ਲਾਗਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤ ਤਿਆਰ ਕਰਨ ਲਈ ਡੀਜ਼ਲ, ਮਹਿੰਗੀ ਮਸ਼ੀਨਰੀ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਭਾਅ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਦੇ ਮੁਕਾਬਲੇ ਕਣਕ ਦੇ ਸਮਰਥਨ ਮੁੱਲ ’ਚ ਕੀਤਾ ਗਿਆ ਵਾਧਾ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨੀ ਨੂੰ ਬਚਾਉਣਾ ਹੈ ਤਾਂ ਕਣਕ ਦਾ ਘੱਟੋ-ਘੱਟ 3200 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ (ਅ) ’ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।