04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੇਵਾ ਮੁਕਤ ਹੋਣ ਉਪਰੰਤ ਪਿੰਡ ਪਰਤੇ ਲਾਂਸ ਨਾਇਕ ਕੁਲਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਲੌਂਗੋਵਾਲ, 3 ਅਕਤੂਬਰ (ਵਿਨੋਦ, ਖੰਨਾ) – ਪਿੰਡ ਨਮੋਲ ਦੇ ਵਸਨੀਕ ਲਾਂਸ ਨਾਇਕ ਕੁਲਦੀਪ ਸਿੰਘ ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ ਵਿੱਚ 17 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਕੇ ਆਪਣੇ ਪਿੰਡ ਪਰਤੇ ਹਨ। ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਥ ਆਗੂ। 04-10-2026
ਲੌਂਗੋਵਾਲ, 3 ਅਕਤੂਬਰ (ਵਿਨੋਦ, ਖੰਨਾ) – ਪਿੰਡ ਨਮੋਲ ਦੇ ਵਸਨੀਕ ਲਾਂਸ ਨਾਇਕ ਕੁਲਦੀਪ ਸਿੰਘ ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ ਵਿੱਚ 17 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਕੇ ਆਪਣੇ ਪਿੰਡ ਪਰਤੇ ਹਨ। ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਵੀਰ ਸਿੰਘ ਪੂਨੀਆ ਨੇ ਕਿਹਾ ਕਿ ਲਾਂਸ ਨਾਇਕ ਕੁਲਦੀਪ ਸਿੰਘ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਦੇਸ਼ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜ ਵਿੱਚ ਸੇਵਾ ਦੌਰਾਨ ਕੁਲਦੀਪ ਸਿੰਘ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਅਤੇ ਕਦੇ ਵੀ ਆਪਣੇ ਪਿੰਡ ਜਾਂ ਪਰਿਵਾਰ ਨੂੰ ਉਲਾਂਭਾ ਆਉਣ ਦਾ ਮੌਕਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਸ ਜਵਾਨ ਨੇ ਵੱਖ-ਵੱਖ ਮੋਰਚਿਆਂ ’ਤੇ ਹਮੇਸ਼ਾ ਹੌਂਸਲੇ ਅਤੇ ਜ਼ਿੰਮੇਵਾਰੀ ਨਾਲ ਦੇਸ਼ ਦੀ ਸੇਵਾ ਕੀਤੀ। 17 ਸਾਲ ਦੀ ਬੇਦਾਗ ਸੇਵਾ ਉਪਰੰਤ ਆਪਣੇ ਪਿੰਡ ਪਰਤਣ ’ਤੇ ਸਮੁੱਚੇ ਪਿੰਡ ਵਾਸੀਆਂ ਨੂੰ ਕੁਲਦੀਪ ਸਿੰਘ ’ਤੇ ਮਾਣ ਹੈ। ਇਸ ਮੌਕੇ ਗੁਰਜੰਟ ਸਿੰਘ ਪੰਚ, ਜਸਵੀਰ ਸਿੰਘ, ਜਗਤਾਰ ਸਿੰਘ, ਤਨਵੀਰ ਸਿੰਘ, ਹਰਦੀਪ ਸਿੰਘ, ਕੁਲਵੀਰ ਸਿੰਘ, ਬਿੰਦਰ ਸਿੰਘ, ਮੱਖਣ ਸਿੰਘ, ਨੇਤਰ ਸਿੰਘ, ਨਾਮਨਿੰਦਰ ਸਿੰਘ, ਅਰਸ਼ਦੀਪ ਸਿੰਘ, ਮਾਲਵਿੰਦਰ ਸਿੰਘ ਮਾਲੀ, ਕਰਮਦੀਨ ਖ਼ਾਨ ਮੈਂਬਰ, ਮੇਵਾ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੈਂਬਰ, ਬੋਗਾ ਸਿੰਘ ਮੈਂਬਰ, ਜੋਗਾ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਰਾਮ ਮੈਂਬਰ, ਰਣਜੀਤ ਮੈਂਬਰ, ਕਾਲਾ ਪੂਨੀਆ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੀ ਪ੍ਰਬੰਧਕੀ ਸਕੱਤਰ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਿਚਲੇ ਮਸਲੇ ਦਾ ਪੰਜਾਬ ਸਰਕਾਰ ਤੁਰੰਤ ਹੱਲ ਕਰੇ... ਅਗਲੀ ਖ਼ਬਰ ਬਜ਼ੁਰਗਾਂ ਦੇ ਵਿਹੜੇ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਹੋਇਆ ਸਮਾਜ ਸੇਵੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।