04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਵਰਕਾਮ ਵਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਲੋਡ ਵਧਾਉਣ ਲਈ ਵੀ.ਡੀ.ਐੱਸ. ਸਕੀਮ ਸ਼ੁਰੂ

ਮਾਲੇਰਕੋਟਲਾ, 3 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖੇਤੀਬਾੜੀ ਟਿਊਬਵੈੱਲ (ਏ. ਪੀ.)

ਗੱਲਬਾਤ ਕਰਦੇ ਹੋਏ ਐਕਸੀਅਨ ਮਾਲੇਰਕੋਟਲਾ, ਹਰਵਿੰਦਰ ਸਿੰਘ ਧੀਮਾਨ । 04-10-2026
ਮਾਲੇਰਕੋਟਲਾ, 3 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖੇਤੀਬਾੜੀ ਟਿਊਬਵੈੱਲ (ਏ.ਪੀ.) ਖਪਤਕਾਰਾਂ ਨੂੰ ਆਪਣੇ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨਿਯਮਤ ਕਰਵਾਉਣ ਦਾ ਮੌਕਾ ਦਿੰਦਿਆਂ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐੱਸ.) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਐਕਸੀਅਨ ਮਾਲੇਰਕੋਟਲਾ ਇੰਜ. ਹਰਵਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐੱਲ. ਦੇ ਕਮਰਸ਼ੀਅਲ ਸਰਕੂਲਰ ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦਾ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮਿਆਦ ਦੌਰਾਨ ਆਪਣੇ ਟਿਊਬਵੈੱਲ ਕੁਨੈਕਸ਼ਨ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਦੇ ਹਨ। ਇੰਜ. ਧੀਮਾਨ ਨੇ ਦੱਸਿਆ ਕਿ ਸਕੀਮ ਤਹਿਤ ਵਾਧੂ ਲੋਡ ਨਿਯਮਤ ਕਰਨ ਲਈ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਰੱਖਿਆ ਗਿਆ ਹੈ, ਜਦਕਿ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਹੈ। ਇਸੇ ਤਰ੍ਹਾਂ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਹੋਵੇਗੀ, ਜਦਕਿ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਹੈ। ਉਨ੍ਹਾਂ ਦੱਸਿਆ ਕਿ ਵੀ.ਡੀ.ਐੱਸ. ਦੀ ਮਿਆਦ ਦੌਰਾਨ ਖਪਤਕਾਰ ਵੱਲੋਂ ਸਵੈ-ਘੋਸ਼ਿਤ ਜਾਂ ਫੀਲਡ/ਇਨਫੋਰਸਮੈਂਟ ਟੀਮਾਂ ਦੀ ਜਾਂਚ ਦੌਰਾਨ ਸਾਹਮਣੇ ਆਏ ਅਣਅਧਿਕਾਰਤ ਵਾਧੂ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ ਨਹੀਂ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਅਮਨਦੀਪ ਸਿੰਘ ਪੂਨੀਆ ਭਾਜਪਾ ਕਿਸਾਨ ਮੋਰਚਾ ਦੇ ਬਣੇ ਸੂਬਾ ਮੀਤ ਪ੍ਰਧਾਨ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਤਹਿਤ ਸੁਖਬੀਰ ਸਿੰਘ ਬਾਦਲ ਦੀ ਅਮਰਗੜ੍ਹ ਵਿਖੇ ਆਮਦ ਅੱਜ ਖਾਨਪੁਰ ਦੀ ਅਨਾਜ ਮੰਡੀ ਵਿੱਚ ਇਤਿਹਾਸਿਕ ਇਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।