ਸ਼ਿਵ ਸ਼ਕਤੀ ਕਾਲਜ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ 8 ਤੋਂ ਸ਼ੁਰੂ
ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ 8, 9, 10 ਤੇ 11 ਅਕਤੂਬਰ ਨੂੰ ਸ਼ਿਵ ਸ਼ਕਤੀ ਕਾਲਜਿਜ ਆਫ ਗਰੁੱਪ ਭੀਖੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਮੇਜ਼ਬਾਨੀ ਲਈ ਕਾਲਜ ਪ੍ਰਬੰਧਕਾਂ, ਕਾਲਜ ਸਟਾਫ ਤੇ ਵਿਦਿਆਰਥੀਆਂ ‘ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਜ ਚੇਅਰਮੈਨ ਡਾ.
ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ 8, 9, 10 ਤੇ 11 ਅਕਤੂਬਰ ਨੂੰ ਸ਼ਿਵ ਸ਼ਕਤੀ ਕਾਲਜਿਜ ਆਫ ਗਰੁੱਪ ਭੀਖੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਮੇਜ਼ਬਾਨੀ ਲਈ ਕਾਲਜ ਪ੍ਰਬੰਧਕਾਂ, ਕਾਲਜ ਸਟਾਫ ਤੇ ਵਿਦਿਆਰਥੀਆਂ ‘ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਜ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਦੱਸਿਆ ਕਿ ਇਸ ਖੇਤਰੀ ਯੁਵਕ ਮੇਲੇ ‘ਚ ਮਾਲਵਾ ਦੇ ਕਰੀਬ 43 ਕਾਲਜਾਂ ਦੇ ਵਿਦਿਆਰਥੀਆਂ ਹਿੱਸਾ ਲੈ ਕੇ ਪੰਜਾਬੀ ਸੱਭਿਆਚਾਰ, ਲੋਕ ਕਲਾਵਾਂ, ਸੰਗੀਤ, ਨਾਚ, ਥੀਏਟਰ ਤੇ ਹੋਰ ਰਚਨਾਤਮਕ ਵੰਨਗੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਸ ਚਾਰ ਰੋਜ਼ਾ ਸੱਭਿਆਚਾਰਕ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋ, ਭੁਪਿੰਦਰ ਬਾਦਲ, ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ, ਵਿਧਾਇਕ ਬੁੱਧ ਰਾਮ ਹਲਕਾ ਬੁਢਲਾਡਾ, ਵਿਧਾਇਕ ਵਿਜੈ ਸਿੰਗਲਾ ਹਲਕਾ ਮਾਨਸਾ, ਚੁਸਪਿੰਦਰਬੀਰ ਸਿੰਘ ਚਹਿਲ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਮਾਨਸਾ ਤੋਂ ਇਲਾਵਾ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਡੀਨ ਕਾਲਜਾਂ ਡਾ. ਬਲਰਾਜ ਸਿੰਘ ਤੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਪਹੁੰਚਣਗੇ।