05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦਿੱਲੀ ਪਬਲਿਕ ਸਕੂਲ ਵਿਖੇ ਲਗਾਇਆ ਖੂਨਦਾਨ ਕੈਂਪ

ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ) -¬ ਦਿੱਲੀ ਪਬਲਿਕ ਸਕੂਲ, ਸੰਗਰੂਰ ਵਿਖੇ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਹੋਰ ਜਾਗਰੂਕ ਵਿਅਕਤੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕੀਤਾ।

ਅਜੀਤ ਡੈਸਕ 05-10-2026
ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ) -¬ ਦਿੱਲੀ ਪਬਲਿਕ ਸਕੂਲ, ਸੰਗਰੂਰ ਵਿਖੇ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਹੋਰ ਜਾਗਰੂਕ ਵਿਅਕਤੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕੀਤਾ। ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਸਿਹਤ ਜਾਂਚ ਉਪਰੰਤ ਡਾਕਟਰੀ ਟੀਮ ਵਲੋਂ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਖੂਨ ਇਕੱਤਰ ਕੀਤਾ ਗਿਆ। ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਉਨ੍ਹਾਂ ਦੀ ਇਸ ਨੇਕ ਸੇਵਾ ਲਈ ਸਨਮਾਨ-ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾਕਟਰੀ ਟੀਮ ਵਲੋਂ ਖੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਖੂਨਦਾਨ ਇਕ ਮਹਾਨ ਸੇਵਾ ਹੈ, ਜਿਸ ਰਾਹੀਂ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਅਰੁਣਾ ਜੈਸਵਾਲ ਨੇ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਹੋਣਹਾਰ ਕਰਾਟੇ ਖਿਡਾਰਨ ਦਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮਨੁੱਖ ਮਨ ਨੂੰ ਚੰਗੇ ਸਾਹਿਤ ਅਤੇ ਮਨੁੱਖੀ ਤਨ ਨੂੰ ਚੰਗੇ ਭੋਜਨ ਦੀ ਲੋੜ – ਡਾ. ਸ਼ਿਵ ਕੁਮਾਰ ਸਰਪੰਚ ਅਤੇ ਗ੍ਰਾਮ ਪੰਚਾਇਤ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।