ਸ਼ਹੀਦ ਪਰਵਿੰਦਰ ਸਿੰਘ ਦੀ ਤੀਜੀ ਬਰਸੀ ਮਨਾਈ
ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) — ਪਿੰਡ ਛਾਜਲੀ ਦੇ ਸ਼ਹੀਦ ਪਰਵਿੰਦਰ ਸਿੰਘ ਦੀ ਤੀਜੀ ਬਰਸੀ ਮੌਕੇ ਅੱਜ ਪਿੰਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛਾਜਲੀ ਵਿਖੇ ਸਥਿਤ ਸ਼ਹੀਦ ਪਰਵਿੰਦਰ ਸਿੰਘ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਅਜੀਤ ਡੈਸਕ
06-10-2026