06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਅੱਜ ਦੀ ਮੀਟਿੰਗ ਮਿਲੀ

ਦਿੜ੍ਹਬਾ, ਮੰਡੀ 5 ਅਕਤੂਬਰ (ਜਸਵੀਰ ਸਿੰਘ ਔਜਲਾ)-ਗਾਂਧੀ ਜਯੰਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਲਾਇਬਰੇਰੀਅਨ ਤੇ ਪ੍ਰਸ਼ਾਸ਼ਨ ਵਿਚਕਾਰ ਲੰਬੀ ਜੱਦੋ ਜਹਿਦ ਚੱਲੀ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਅਗਵਾਈ ਸੂਬਾ ਪ੍ਰਧਾਨ ਰਾਜ ਸਿੰਘ ਭਦੌੜ ਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਦਿੜ੍ਹਬਾ ਦੀ ਅਗਵਾਈ ਵਿੱਚ ਸਥਾਨਕ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਠੇ ਹੋਏ ਬੇਰੁਜ਼ਗਾਰ ਲਾਇਬਰੇਰੀਅਨ ਯੂਨੀਅਨ ਨੇ ਦੁਪਹਿਰ ਬਾਅਦ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਮਾਰਚ ਸ਼ੁਰੂ ਕਰ ਦਿੱਤਾ। ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ, ਜਦੋਂ ਬੇਰੁਜ਼ਗਾਰਾਂ ਨੇ ਅੱਗੇ ਵਧਣਾ ਸ਼ੁਰੂ ਕੀਤਾ।

ਅਜੀਤ ਡੈਸਕ 06-10-2026
ਦਿੜ੍ਹਬਾ, ਮੰਡੀ 5 ਅਕਤੂਬਰ (ਜਸਵੀਰ ਸਿੰਘ ਔਜਲਾ)-ਗਾਂਧੀ ਜਯੰਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਲਾਇਬਰੇਰੀਅਨ ਤੇ ਪ੍ਰਸ਼ਾਸ਼ਨ ਵਿਚਕਾਰ ਲੰਬੀ ਜੱਦੋ ਜਹਿਦ ਚੱਲੀ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਅਗਵਾਈ ਸੂਬਾ ਪ੍ਰਧਾਨ ਰਾਜ ਸਿੰਘ ਭਦੌੜ ਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਦਿੜ੍ਹਬਾ ਦੀ ਅਗਵਾਈ ਵਿੱਚ ਸਥਾਨਕ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਠੇ ਹੋਏ ਬੇਰੁਜ਼ਗਾਰ ਲਾਇਬਰੇਰੀਅਨ ਯੂਨੀਅਨ ਨੇ ਦੁਪਹਿਰ ਬਾਅਦ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਮਾਰਚ ਸ਼ੁਰੂ ਕਰ ਦਿੱਤਾ। ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ, ਜਦੋਂ ਬੇਰੁਜ਼ਗਾਰਾਂ ਨੇ ਅੱਗੇ ਵਧਣਾ ਸ਼ੁਰੂ ਕੀਤਾ। ਪ੍ਰਸ਼ਾਸਨ ਤੇ ਬੇਰੁਜ਼ਗਾਰਾਂ ਵਿਚਕਾਰ ਲੰਬੀ ਜੱਦੋ ਜਹਿਦ ਚੱਲੀ ਤੇ ਧੱਕਾ ਮੁੱਕੀ ਹੋਈ। ਬੇਰੁਜ਼ਗਾਰ ਇਸ ਮੰਗ ਉੱਤੇ ਅੜੇ ਰਹੇ ਕਿ ਉਹਨਾਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਈ ਜਾਵੇ ਕਿਉਂਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ 10 ਅਗਸਤ ਨੂੰ ਵਿਧਾਨ ਸਭਾ ਦੇ ਸਵਾਲ ਨੰਬਰ 1923 ਦੇ ਅਨੁਸਾਰ ਉਨਾਂ ਜਵਾਬ ਦਿੱਤਾ ਸੀ ਕਿ ਸਕੂਲ ਲਾਇਬਰੇਰੀਅਨ 785 ਪੋਸਟਾਂ ਦਾ ਇਸ਼ਤਿਹਾਰ ਅਗਸਤ ਮਹੀਨੇ ਅਖੀਰ ਤੱਕ ਜਾਰੀ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਉਹ ਵਾਅਦਾ ਵਫਾ ਨਹੀਂ ਹੋਇਆ । ਸੂਬਾ ਪ੍ਰਧਾਨ ਰਾਜ ਸਿੰਘ ਭਦੌੜ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਬੇਰੁਜ਼ਗਾਰਾਂ ਨਾਲ ਗੱਲਬਾਤ ਜਾਰੀ ਰੱਖੀ ਗਈ ਤੇ 6 ਅਕਤੂਬਰ ਨੂੰ ਪੰਜਾਬ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ,ਸਿੱਖਿਆ ਸਕੱਤਰ , ਪਰਸੋਨਲ ਸਕੱਤਰ, ਸਿਹਤ ਸਕੱਤਰ ਨਾਲ ਬੇਰੁਜ਼ਗਾਰਾਂ ਦੀ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ ਗਈ ਇਸ ਭਰੋਸੇ ਤੇ ਬੇਰੁਜ਼ਗਾਰ ਲਾਇਬ੍ਰੇਰੀਅਨ ਪੰਜਾਬ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਸਮੇਂ ਜਿਲਾ ਕਨਵੀਨਰ ਰਿੰਕੂ ਮਾਨਸਾ, ਅਜੈਬ ਸਿੰਘ ਗੁਰਦੀਪ ਸਿੰਘ ਗਗਨਦੀਪ ਸਿੰਘ ਮਨਕਰਨ ਸਿੰਘ ਗੁਰਦੀਪ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ ਮਨਪ੍ਰੀਤ ਸਿੰਘ,ਗੁਰਸ਼ਰਨ ਕੌਰ ਅਮਨਦੀਪ ਕੌਰ, ਕੁਲਦੀਪ ਕੌਰ ਨਾਭਾ, ਬੇਅੰਤ ਕੌਰ, ਕਮਲਜੀਤ ਕੌਰ, ਸੰਦੀਪ ਕੌਰ , ਸਰਬਜੀਤ ਕੌਰ, ਸੋਨਾਲੀ ਅਭੈ ਕੰਬੋਜ ਆਦਿ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਅਨਾਜ ਮੰਡੀਆਂ ’ਚ ਝੋਨੇ ਦੀ ਸੁੱਕੀ ਤੇ ਸਾਫ਼ ਫ਼ਸਲ ਲੈ ਕੇ ਆਉਣ-ਮੁਨੀਸ਼ ਮਿੱਤਲ ਅਗਲੀ ਖ਼ਬਰ 70ਵੀਆਂ ਰਾਜ ਪੱਧਰੀ ਰਗਬੀ ਅੰਡਰ-19 ਲੜਕੀਆਂ ਦੇ ਮੁਕਾਬਲੇ ’ਚ ਜ਼ਿਲ੍ਹਾ ਸੰਗਰੂਰ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।