ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ
ਅਮਰਗੜ, 7 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਵਿੱਚ ਸਥਾਨਕ ਦਫਤਰ ਵਿਖੇ ਹੋਈ, ਜਿਸ ਵਿੱਚ ਨੰਬਰਦਾਰਾ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਜਨਰਲ ਸਕੱਤਰ ਨੰਬਰਦਾਰ ਪਰਮਜੀਤ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਸਾਡੀ ਯੂਨੀਅਨ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਨੰਬਰਦਾਰਾਂ ਦਾ ਮਾਣ ਭੱਤਾ 5000 ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਮੋਬਾਈਲ ਭੱਤਾ ਦਿੱਤਾ ਜਾਵੇ, ਮੈਡੀਕਲ ਭੱਤਾ ਦਿੱਤਾ ਜਾਵੇ ਅਤੇ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਜਾਵੇ ਆਦਿ ਵੱਲ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਅਮਰਗੜ, 7 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪੰਜਾਬ ਨੰਬਰਦਾਰਾ ਯੂਨੀਅਨ ਅਮਰਗੜ੍ਹ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਵਿੱਚ ਸਥਾਨਕ ਦਫਤਰ ਵਿਖੇ ਹੋਈ, ਜਿਸ ਵਿੱਚ ਨੰਬਰਦਾਰਾ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਜਨਰਲ ਸਕੱਤਰ ਨੰਬਰਦਾਰ ਪਰਮਜੀਤ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਸਾਡੀ ਯੂਨੀਅਨ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਨੰਬਰਦਾਰਾਂ ਦਾ ਮਾਣ ਭੱਤਾ 5000 ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਮੋਬਾਈਲ ਭੱਤਾ ਦਿੱਤਾ ਜਾਵੇ, ਮੈਡੀਕਲ ਭੱਤਾ ਦਿੱਤਾ ਜਾਵੇ ਅਤੇ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਜਾਵੇ ਆਦਿ ਵੱਲ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਨੰਬਰਦਾਰਾਂ ਦੀਆਂ ਚਿਰਾਂ ਤੋਂ ਲੜਕੀਆਂ ਆ ਰਹੀਆਂ ਮੰਗਾਂ ਨੂੰ ਜਲਦ ਪੂਰਿਆ ਕੀਤਾ ਜਾਵੇ। ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ, ਜੇਕਰ ਸਾਡੀਆਂ ਮੰਗਾਂ ਜਲਦ ਪੂਰੀਆ ਨਾ ਕੀਤੀਆ ਤਾਂ ਅਸੀ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਾਂਗੇ ।ਇਸ ਮੌਕੇ ਖਜ਼ਾਨਚੀ ਭਰਪੂਰ ਸਿੰਘ, ਗੁਰਮੀਤ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਚੌਂਦਾ, ਪਰਮਜੀਤ ਸਿੰਘ ਅਮਰਗੜ੍ਹ, ਜਸਵੰਤ ਸਿੰਘ ਮੰਨਵੀ ਅਤੇ ਬਲਜਿੰਦਰ ਸਿੰਘ ਹੁਸੈਨਪੁਰਾ ਆਦੀ ਮੌਜੂਦ ਸਨ।