08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਨੂੰ ਨਸ਼ਿਆਂ ਦਾ ਚੈਂਪੀਅਨ ਦੱਸ ਕੇ ਬਦਨਾਮ ਕਰਨਾ ਮੰਦਭਾਗਾ-ਡਾਕਟਰ ਵਾਲੀਆ

ਅਹਿਮਦਗੜ੍ਹ, 7 ਅਕਤੂਬਰ (ਸੁਖਜੀਤ ਸਿੰਘ ਖੇੜਾ)- ਪ੍ਰਸਿੱਧ ਲੇਖਕ ਅਤੇ ਪੰਜਾਬੀ ਚਿੰਤਕ ਡਾ. ਪਰਮਿੰਦਰ ਸਿੰਘ ਵਾਲੀਆ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਧਿਰਾਂ ਵਲੋਂ ਕੀਤੀ ਜਾਂਦੀ ਰਾਜਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਲਗਾਤਾਰ ਨਸ਼ਿਆਂ ਦਾ ‘ਚੈਂਪੀਅਨ’ ਦੱਸ ਕੇ ਬਦਨਾਮ ਕਰਨਾ ਮੰਦਭਾਗਾ ਹੈ।

ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਬੀ.ਪੀ.ਓ. ਸੋਹਣ ਸਿੰਘ, ਸੈਂਟਰ ਟੀਚਰ ਰਾਜਦੇਵ ਸਿੰਘ ਅਤੇ ਹੋਰ। ਤਸਵੀਰ-ਪਵਿੱਤਰ ਸਿੰਘ 08-10-2026
ਅਹਿਮਦਗੜ੍ਹ, 7 ਅਕਤੂਬਰ (ਸੁਖਜੀਤ ਸਿੰਘ ਖੇੜਾ)- ਪ੍ਰਸਿੱਧ ਲੇਖਕ ਅਤੇ ਪੰਜਾਬੀ ਚਿੰਤਕ ਡਾ. ਪਰਮਿੰਦਰ ਸਿੰਘ ਵਾਲੀਆ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਧਿਰਾਂ ਵਲੋਂ ਕੀਤੀ ਜਾਂਦੀ ਰਾਜਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਲਗਾਤਾਰ ਨਸ਼ਿਆਂ ਦਾ ‘ਚੈਂਪੀਅਨ’ ਦੱਸ ਕੇ ਬਦਨਾਮ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਦੇਸ਼ ਅਤੇ ਸੰਸਾਰ ਪੱਧਰ ਦੀ ਗੰਭੀਰ ਸਮੱਸਿਆ ਹੈ। ਡਾ. ਵਾਲੀਆ ਨੇ ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ ਦੇ 2024 ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਦੇ ਮਾਮਲੇ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਰਗੇ ਸੂਬਿਆਂ ਵਿੱਚ ਵੀ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਹੋਏ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਦਰਜ ਹੋਏ ਕੁੱਲ ਮਾਮਲਿਆਂ ਨੂੰ ਸਿੱਧੇ ਤੌਰ ’ਤੇ ਵੱਡੀ ਪੱਧਰ ਦੀ ਨਸ਼ਾ ਤਸਕਰੀ ਨਾਲ ਜੋੜ ਕੇ ਪੰਜਾਬ ਨੂੰ ਬਦਨਾਮ ਕਰਨਾ ਤੱਥਾਂ ਦੀ ਪੂਰੀ ਤਸਵੀਰ ਪੇਸ਼ ਨਹੀਂ ਕਰਦਾ। 07 ਐਸਐਨਜੀ68­
ਪਿਛਲੀ ਖ਼ਬਰ ਬੱਲੀ ਵਾਲੀ ਰਾਮਲੀਲ੍ਹਾ ਦੀਆਂ ਤਿਆਰੀਆਂ ਮੁਕੰਮਲ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਸਨ ਤੋਂ ਹਰ ਵਰਗ ਖੁਸ਼ - ਤਾਰੀ ਭਸੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।