ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਖਨੌਰੀ, 7 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਵੀਰਵਾਰ, 8 ਅਕਤੂਬਰ, 2026
08-10-2026