ਸ਼ਿਵ ਸ਼ਕਤੀ ਕਾਲਜ ਵਿਖੇ ਚਾਰ ਰੋਜਾ ‘ਖੇਤਰੀ ਯੁਵਕ ਮੇਲਾ’ ਸ਼ੁਰੂ
ਚੀਮਾ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਿਵ ਸ਼ਕਤੀ ਕਾਲਜਿਜ ਆਫ ਗਰੁੱਪ ਭੀਖੀ ਵਿਖੇ 8, 9, 10 ਅਤੇ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ, ਜਿਸ ਦੀ ਮੇਜ਼ਬਾਨੀ ਲਈ ਕਾਲਜ ਪ੍ਰਬੰਧਕਾਂ, ਕਾਲਜ ਸਟਾਫ ਅਤੇ ਵਿਦਿਆਰਥੀਆਂ ‘ਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ । ਕਾਲਜ ਚੇਅਰਮੈਨ ਡਾ.
ਸ
ਸਿਵ ਸ਼ਕਤੀ ਕਾਲਜਿਜ ਆਫ ਗਰੁੱਪ ਭੀਖੀ ਦੇ ਚੇਅਰਮੈਨ ਡਾ. ਸੋਮ ਨਾਥ ਮਹਿਤਾ।
09-10-2026
ਚੀਮਾ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਚਹਿਲ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਿਵ ਸ਼ਕਤੀ ਕਾਲਜਿਜ ਆਫ ਗਰੁੱਪ ਭੀਖੀ ਵਿਖੇ 8, 9, 10 ਅਤੇ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਖੇਤਰੀ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ, ਜਿਸ ਦੀ ਮੇਜ਼ਬਾਨੀ ਲਈ ਕਾਲਜ ਪ੍ਰਬੰਧਕਾਂ, ਕਾਲਜ ਸਟਾਫ ਅਤੇ ਵਿਦਿਆਰਥੀਆਂ ‘ਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ । ਕਾਲਜ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਦੱਸਿਆ ਕਿ ਇਸ ਖੇਤਰੀ ਯੁਵਕ ਮੇਲੇ ‘ਚ ਮਾਲਵਾ ਦੇ ਕਰੀਬ 43 ਕਾਲਜਾਂ ਦੇ ਵਿਦਿਆਰਥੀਆਂ ਹਿੱਸਾ ਲੈ ਕੇ ਪੰਜਾਬੀ ਸੱਭਿਆਚਾਰ, ਲੋਕ ਕਲਾਵਾਂ, ਸੰਗੀਤ, ਨਾਚ, ਥੀਏਟਰ ਅਤੇ ਹੋਰ ਰਚਨਾਤਮਕ ਵੰਨਗੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਸ ਚਾਰ ਰੋਜ਼ਾ ਸੱਭਿਆਚਾਰਕ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋ, ਭੁਪਿੰਦਰ ਬਾਦਲ, ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ, ਵਿਧਾਇਕ ਬੁੱਧ ਰਾਮ ਹਲਕਾ ਬੁਢਲਾਡਾ, ਵਿਧਾਇਕ ਵਿਜੈ ਸਿੰਗਲਾ ਹਲਕਾ ਮਾਨਸਾ, ਚੁਸਪਿੰਦਰਬੀਰ ਸਿੰਘ ਚਹਿਲ ਚੇਅਰਮੈਨ ਜਿਲਾ ਪ੍ਰੀਸਦ ਮਾਨਸਾ ਤੋਂ ਇਲਾਵਾ ਉਚ ਜਿਲਾ ਪ੍ਰਸ਼ਾਸਨਿਕ ਅਧਿਕਾਰੀ ਵੀ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਪਹੁੰਚਣਗੇ।