12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਾਜਪੋਸ਼ੀ ਸਮਾਰੋਹ ’ਚ ਅਮਰਗੜ੍ਹ ’ਚੋਂ ਵੱਡੀ ਗਿਣਤੀ ’ਚ ਕਾਂਗਰਸੀ ਪੁੱਜੇ

ਅਹਿਮਦਗੜ੍ਹ 11 ਅਕਤੂਬਰ (ਰਣਧੀਰ ਸਿੰਘ ਮਹੋਲੀ )-ਕਾਂਗਰਸ ਪਾਰਟੀ ਪੰਜ਼ਾਬ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਚੇਅਰਮੈਨ ਕੈਂਪੇਨ ਕਮੇਟੀ ਚਰਨਜੀਤ ਸਿੰਘ ਚੰਨੀ ਦੇ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਰੋਹ ਵਿੱਚ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣੀਆਂ ਕਾਂਗਰਸ ਕਮੇਟੀਆਂ ਦੇ ਚੇਅਰਮੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ। ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਤੋਂ ਇੰਚਾਰਜ ਸਮਿਤ ਸਿੰਘ ਮਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆ ਅਤੇ ਵਰਕਰਾ ਨਾਲ ਸ਼ਾਮਿਲ ਹੋਏ ਅਤੇ ਮੋਹਰਲੀ ਕਤਾਰ ਦੇ ਆਗੂਆਂ ਨਾਲ ਦੀ ਸਟੇਜ ’ਤੇ ਬਿਰਾਜਮਾਨ ਰਹੇ।

ਅਜੀਤ ਡੈਸਕ 12-10-2026
ਅਹਿਮਦਗੜ੍ਹ 11 ਅਕਤੂਬਰ (ਰਣਧੀਰ ਸਿੰਘ ਮਹੋਲੀ )-ਕਾਂਗਰਸ ਪਾਰਟੀ ਪੰਜ਼ਾਬ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਚੇਅਰਮੈਨ ਕੈਂਪੇਨ ਕਮੇਟੀ ਚਰਨਜੀਤ ਸਿੰਘ ਚੰਨੀ ਦੇ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਰੋਹ ਵਿੱਚ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣੀਆਂ ਕਾਂਗਰਸ ਕਮੇਟੀਆਂ ਦੇ ਚੇਅਰਮੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ। ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਤੋਂ ਇੰਚਾਰਜ ਸਮਿਤ ਸਿੰਘ ਮਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆ ਅਤੇ ਵਰਕਰਾ ਨਾਲ ਸ਼ਾਮਿਲ ਹੋਏ ਅਤੇ ਮੋਹਰਲੀ ਕਤਾਰ ਦੇ ਆਗੂਆਂ ਨਾਲ ਦੀ ਸਟੇਜ ’ਤੇ ਬਿਰਾਜਮਾਨ ਰਹੇ। ਸਮਿਤ ਮਾਨ ਨੇ ਕਿਹਾ ਉਸ ਦੇ ਕਰੀਬੀ ਦੋਸਤ ਪ੍ਰਧਾਨ ਪਰਗਟ ਸਿੰਘ ਅਤੇ ਚੋਣ ਕਪੇਨ ਕਮੇਟੀ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਤਾਜ਼ਪੋਸ਼ੀ ਸਮਾਗਮ ਦੌਰਾਨ ਹਲਕੇ ਤੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਮੰਤਰੀ ਬਰਿੰਦਰ ਗੋਇਲ ਵਲੋਂ ਮਾਪੇ-ਅਧਿਆਪਕ ਮਿਲਣੀ ’ਚ ਸ਼ਿਰਕਤ ਅਗਲੀ ਖ਼ਬਰ ਧਾਰਮਿਕ ਸਮਾਗਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।