ਮਨਵੀਰ ਕੌਰ ਨੇ ਸੂਬਾ ਪੱਧਰੀ ਸਾਇੰਸ ਸੈਮੀਨਾਰ ’ਚ ਪਹਿਲਾ ਸਥਾਨ ਹਾਸਿਲ ਕੀਤਾ
ਹੁਣ ਰਾਸ਼ਟਰੀ ਪੱਧਰ ’ਤੇ ਕਰੇਗੀ ਪੰਜਾਬ ਦੀ ਨੁਮਾਇੰਦਗੀ
ਸੰਗਰੂਰ, 11 ਅਕਤੂਬਰ (ਧੀਰਜ ਪਸੋਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ (ਰਾਜ ਹਾਈ), ਸੰਗਰੂਰ ਦੀ ਵਿਦਿਆਰਥਣ ਮਨਵੀਰ ਕੌਰ ਨੇ ਸਾਇੰਸ ਸੈਮੀਨਾਰ ’ਚ ਸੂਬਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਹੁਣ ਮਨਵੀਰ ਕੌਰ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ ।
ਸੰਗਰੂਰ, 11 ਅਕਤੂਬਰ (ਧੀਰਜ ਪਸੋਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ (ਰਾਜ ਹਾਈ), ਸੰਗਰੂਰ ਦੀ ਵਿਦਿਆਰਥਣ ਮਨਵੀਰ ਕੌਰ ਨੇ ਸਾਇੰਸ ਸੈਮੀਨਾਰ ’ਚ ਸੂਬਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਹੁਣ ਮਨਵੀਰ ਕੌਰ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ । ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮਨਵੀਰ ਕੌਰ ਦੀ ਇਸ ਪ੍ਰਾਪਤੀ ’ਤੇ ਉਸ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਨੇ ਮਨਵੀਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਉਸ ਦੀ ਪ੍ਰਤਿਭਾ, ਮਿਹਨਤ ਤੇ ਲਗਨ ਦੀ ਸ਼ ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣ ਦੀ ਤਿਆਰੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਾਈਡ ਅਧਿਆਪਕਾ ਅਨੀਤਾ ਬਤਰਾ ਅਤੇ ਚਰਨ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਬਿਪਨ ਚਾਵਲਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਸਕੂਲ ਦੀ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ।