13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨ ਝੋਨੇ-ਕਣਕ ਦੇ ਫ਼ਸਲੀ ਚੱਕਰ ’ਚੋਂ ਨਿਕਲ ਕੇ ਸਹਾਇਕ ਧੰਦਿਆਂ ਨੂੰ ਅਪਣਾਉਣ- ਅਧਿਕਾਰੀ

ਸ਼ੇਰਪੁਰ, 11 ਅਕਤੂਬਰ (ਮੇਘ ਰਾਜ ਜੋਸ਼ੀ)- ਕਿਸਾਨਾਂ ਨੂੰ ਰਵਾਇਤੀ ਝੋਨੇ ਅਤੇ ਕਣਕ ਦੀ ਖੇਤੀ ਦੇ ਫ਼ਸਲੀ ਚੱਕਰ ’ਚੋਂ ਬਾਹਰ ਕੱਢ ਕੇ ਆਮਦਨ ਦੇ ਨਵੇਂ ਸਾਧਨਾਂ ਨਾਲ ਜੋੜਨ ਲਈ ਬਾਗ਼ਬਾਨੀ ਵਿਭਾਗ ਵਲੋਂ ਵੱਖ-ਵੱਖ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਕੌਮੀ ਬਾਗ਼ਬਾਨੀ ਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਬਾਗ਼ ਲਾਉਣ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ, ਸ਼ਹਿਦ ਦੀਆਂ ਮੱਖੀਆਂ ਪਾਲਣ ਸਮੇਤ ਹੋਰ ਸੰਬੰਧਿਤ ਕੰਮਾਂ ਲਈ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ ।

ਅਜੀਤ ਡੈਸਕ 12-10-2026
ਸ਼ੇਰਪੁਰ, 11 ਅਕਤੂਬਰ (ਮੇਘ ਰਾਜ ਜੋਸ਼ੀ)- ਕਿਸਾਨਾਂ ਨੂੰ ਰਵਾਇਤੀ ਝੋਨੇ ਅਤੇ ਕਣਕ ਦੀ ਖੇਤੀ ਦੇ ਫ਼ਸਲੀ ਚੱਕਰ ’ਚੋਂ ਬਾਹਰ ਕੱਢ ਕੇ ਆਮਦਨ ਦੇ ਨਵੇਂ ਸਾਧਨਾਂ ਨਾਲ ਜੋੜਨ ਲਈ ਬਾਗ਼ਬਾਨੀ ਵਿਭਾਗ ਵਲੋਂ ਵੱਖ-ਵੱਖ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਕੌਮੀ ਬਾਗ਼ਬਾਨੀ ਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਬਾਗ਼ ਲਾਉਣ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ, ਸ਼ਹਿਦ ਦੀਆਂ ਮੱਖੀਆਂ ਪਾਲਣ ਸਮੇਤ ਹੋਰ ਸੰਬੰਧਿਤ ਕੰਮਾਂ ਲਈ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ । ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣੀ ਆਮਦਨ ’ਚ ਵਾਧਾ ਕਰਨਾ ਚਾਹੀਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਗ਼ਬਾਨੀ ਵਿਭਾਗ ਸੰਗਰੂਰ ਦੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਧੂਰੀ ਅਮਨਪ੍ਰੀਤ ਕੌਰ ਨੇ ਪਿੰਡ ਖੇੜੀ ਕਲਾਂ ਵਿਖੇ ਕਿਸਾਨ ਅਤਰ ਸਿੰਘ ਚਹਿਲ ਦੇ ਬਾਗ਼ ਦਾ ਦੌਰਾ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਾਗ਼ਬਾਨੀ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਦਲਵੇਂ ਖੇਤੀ ਧੰਦਿਆਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਫੁੱਲਾਂ ਦੀ ਖੇਤੀ, ਫਲਦਾਰ ਬਾਗ਼ ਲਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ ਅਤੇ ਸਬਜ਼ੀਆਂ ਦੀ ਕਾਸ਼ਤ ਵਰਗੇ ਸਹਾਇਕ ਧੰਦਿਆਂ ਲਈ ਸਰਕਾਰੀ ਨਿਯਮਾਂ ਅਨੁਸਾਰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਬਾਗ਼ਬਾਨੀ ਵਿਭਾਗ ਸੰਗਰੂਰ ਦੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਧੂਰੀ ਅਮਨਪ੍ਰੀਤ ਕੌਰ, ਕਿਸਾਨ ਅਤਰ ਸਿੰਘ ਚਹਿਲ ਖੇੜੀ ਕਲਾਂ, ਬੂਟਾ ਸਿੰਘ ਚਹਿਲ ਗੋਬਿੰਦਪੁਰਾ, ਕੁਲਵਿੰਦਰ ਸਿੰਘ ਕਾਲਾ ਚੌਧਰੀ ਸ਼ੇਰਪੁਰ, ਪਰਮਿੰਦਰ ਸਿੰਘ ਫ਼ਤਹਿਗੜ੍ਹ ਪੰਜਗਰਾਈਆਂ ਅਤੇ ਵੈਦ ਖੇੜੀ ਕਲਾਂ ਸਮੇਤ ਹੋਰ ਕਿਸਾਨ ਮੌਜੂਦ ਸਨ ।
ਪਿਛਲੀ ਖ਼ਬਰ ਡਾ . ਮੋਹਿਤ ਸਿੰਗਲਾ ਨੇ ਹੁਸ਼ਿਆਰਪੁਰ ਦੇ ਫੁੱਟਬਾਲ ਖਿਡਾਰੀ ਦੀ ਸਪੋਰਟਸ ਇੰਜਰੀ ਸਰਜਰੀ ਸਫਲਤਾਪੂਰਵਕ ਕਰਕੇ ਮੁੜ ਖੇਡਣ ਦੇ... ਅਗਲੀ ਖ਼ਬਰ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ’ ਤੇ ਕਿਸਾਨਾਂ ਨੇ ਵਿੱਤ ਮੰਤਰੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।