14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਾਲੀਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਣ ਵਾਲੀਆਂ ਖਿਡਾਰਨਾਂ ਦਾ ਸਕੂਲ ਪਹੁੰਚਣ ’ਤੇ ਸਨਮਾਨ ਅੰਡਰ-14 ਵਾਲੀਬਾਲ ਲੜਕੀਆਂ ਦੀ ਟੀਮ ਨੇ ਪੰਜਾਬ ਫ਼ਤਹਿ ਕੀਤਾ

ਸ਼ੇਰਪੁਰ, 13 ਅਕਤੂਬਰ (ਮੇਘ ਰਾਜ ਜੋਸ਼ੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੀਆਂ ਵਿਦਿਆਰਥਣਾਂ ਪਲਵੀ ਪੁੱਤਰੀ ਕ੍ਰਿਸ਼ਨ ਅਤੇ ਗਾਇਤਰੀ ਪੁੱਤਰੀ ਤਾਰਾ ਚੰਦ ਨੇ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਵਿੱਚ ਸੰਗਰੂਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਸਕੂਲ ਮੁਖੀ ਕੁਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਦੋਵੇਂ ਹੋਣਹਾਰ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 14-10-2026
ਸ਼ੇਰਪੁਰ, 13 ਅਕਤੂਬਰ (ਮੇਘ ਰਾਜ ਜੋਸ਼ੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੀਆਂ ਵਿਦਿਆਰਥਣਾਂ ਪਲਵੀ ਪੁੱਤਰੀ ਕ੍ਰਿਸ਼ਨ ਅਤੇ ਗਾਇਤਰੀ ਪੁੱਤਰੀ ਤਾਰਾ ਚੰਦ ਨੇ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਵਿੱਚ ਸੰਗਰੂਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਸਕੂਲ ਮੁਖੀ ਕੁਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਦੋਵੇਂ ਹੋਣਹਾਰ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਅਤੇ ਅਧਿਆਪਕਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕ ਮਾਸਟਰ ਮਨਜੀਤ ਸਿੰਘ ਹੇੜੀਕੇ ਦੀ ਸੁਚੱਜੀ ਅਗਵਾਈ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਮਨਜੀਤ ਸਿੰਘ ਹੇੜੀਕੇ ਨੇ ਕਿਹਾ ਕਿ ਖਿਡਾਰਨਾਂ ਦੀ ਇਸ ਪ੍ਰਾਪਤੀ ਵਿੱਚ ਸਮੁੱਚੇ ਸਕੂਲ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਦੀ ਵੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਇਸ ਮੌਕੇ ਮੈਡਮ ਨਵਜੋਤ ਇੰਦਰ ਕੌਰ ਅਤੇ ਨਰਿੰਦਰ ਸਿੰਘ ਮੌੜ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਮੇਲ ਸਿੰਘ, ਸੁਖਦੀਪ ਸਿੰਘ ਚਹਿਲ, ਅਮਰਦੀਪ ਸਿੰਘ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਸਤਾਰ ਖਾਨ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਸ਼ੁਭਨੀਤ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਗੁਰਵਿੰਦਰ ਕੌਰ, ਨਿਸ਼ਾ ਬਾਤਿਸ, ਸੁਰਮੀਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਰਿਸ਼ੀ, ਸੰਦੀਪ ਕੁਮਾਰ, ਅਜਵਿੰਦਰ ਸਿੰਘ, ਕੋਮਲਦੀਪ ਕੌਰ, ਮੋਨਿਕਾ ਬਾਂਸਲ, ਪ੍ਰਤਿਭਾ ਕੌਸ਼ਲ, ਸ਼ਿਲਪਾ ਮਿੱਤਲ, ਰੁਪਿੰਦਰ ਕੌਰ, ਬੂਟਾ ਸਿੰਘ ਅਤੇ ਦਰਸ਼ਨ ਚੰਦ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਸੋਸੀਏਸ਼ਨ ਦੀ ਮੀਟਿੰਗ 80 ਅਤੇ 85 ਸਾਲ ਦੀ ਉਮਰ ਪੂਰੀ... ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।