17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟੇ ਕਤਲ ਕਾਂਡ ਉੱਤੇ ਦੁੱਖ ਪ੍ਰਗਟ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਇੰਡੀਅਨ ਐਕਸ ਸਰਵਿਸਜ਼ ਲੀਗ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸਥਾਨਕ ਦਫ਼ਤਰ ਵਿੱਚ ਅਨੋਖ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ। ਸਵ.

ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਇੰਡੀਅਨ ਐਕਸ ਸਰਵਿਸਜ਼ ਲੀਗ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸਥਾਨਕ ਦਫ਼ਤਰ ਵਿੱਚ ਅਨੋਖ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ। ਸਵ. ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਹੋਈ ਬੇਵਕਤੀ ਮੌਤ ਤੇ ਅਫਸੋਸ ਜ਼ਾਹਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਵ. ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਵਿਰੁੱਧ ਸੰਘਰਸ਼ ਕਰ ਰਿਹਾ ਸੀ। ਇੱਕ ਨਸ਼ਾ ਤਸਕਰ ਅਸ਼ਵਨੀ ਕੁਮਾਰ ਜੋ ਕਿ ਨਸ਼ਾ ਵੇਚਣ ਦਾ ਆਦੀ ਸੀ ਨੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ ਹੈ। ਪਰਵਿੰਦਰ ਸਿੰਘ ਝੋਟਾ ਇੱਕ ਸਾਬਕਾ ਸੈਨਿਕ ਸ. ਭੀਮ ਸਿੰਘ ਦਾ ਪੁੱਤਰ ਸੀ। ਅੱਜ ਦੀ ਮੀਟਿੰਗ ਵਿੱਚ ਹਾਜ਼ਰ ਸਾਰੇ ਸਾਬਕਾ ਸੈਨਿਕਾਂ ਸ.ਭੀਮ ਸਿੰਘ ਮਾਨਸਾ ਨਾਲ਼ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ ਅਤੇ ਨਸ਼ਿਆਂ ਖਿਲਾਫ਼ ਸੰਘਰਸ਼ ਦਾ ਸਾਥ ਦੇਣ ਦਾ ਪ੍ਰਣ ਕੀਤਾ ਹੈ। ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਵੇਚਣ ਵਾਲ਼ਿਆਂ ਖਿਲਾਫ ਸਖਤ ਕਾਰਵਾਈ ਕਰੇ। ਸ. ਭੀਮ ਸਿੰਘ ਦੇ ਪਰਿਵਾਰ ਨਾਲ਼ ਕਿਸੇ ਕਿਸਮ ਦਾ ਧੱਕਾ ਨਾ ਕੀਤਾ ਜਾਵੇ। ਇਸ ਮੌਕੇ ਕੈਪਟਨ ਹਰਬੰਸ ਸਿੰਘ, ਕੈਪਟਨ ਹਰਕੇਸ ਸਿੰਘ , ਹੌਲਦਾਰ ਤਾਰਾ ਸਿੰਘ, ਦਲੀਪ ਸਿੰਘ, ਗੰਡਾ ਸਿੰਘ, ਨਾਇਕ ਹਰਜਿੰਦਰ ਸਿੰਘ, ਕਰਨੈਲ ਸਿੰਘ, ਅਤੇ ਹੋਰ ਸੈਨਿਕ ਹਾਜ਼ਰ ਸਨ। ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)- ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਭਗਵੰਤ ਮਾਨ ਬੇਹੂਦਾ ਬਿਆਨ ਦੇ ਕੇ ਆਪਣੀ ਅਸਫ਼ਲਤਾ ਨੂੰ ਛੁਪਾਉਣ ਲਈ ਹਥਕੰਡੇ ਵਰਤ ਰਿਹਾ ਹੈ।ਜਦੋਂ ਚਿੱਟੇ ਅਤੇ ਮੈਡੀਕਲ ਨਸ਼ਿਆਂ ਦੇ ਵਗਦੇ ਦਰਿਆ ਵਿਚ ਨੌਜਵਾਨ ਪੀੜ੍ਹੀ ਦੀਆਂ ਅਣਗਿਣਤ ਮੌਤਾਂ ਹੋ ਰਹੀਆਂ ਹਨ ਤਾਂ ਜਾਗਦੀ ਜ਼ਮੀਰ ਵਾਲੇ ਆਗੂ ਤੇ ਵਰਕਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਜਾਂਦੇ ਹਨ।ਇਸ ਮੌਕੇ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਲਾਸ਼ਾਂ ਤੇ ਸਿਆਸੀ ਰੋਟੀਆਂ ਸੇਕੀਆਂ ਜਾਂਦੀਆਂ ਹਨ ਪਰੰਤੂ ਇਹ ਰੋਟੀਆਂ ਸੇਕਣ ਨਹੀਂ ਤੇਰੀ ਭੈੜੀ ਕਾਰਗੁਜ਼ਾਰੀ ਨੂੰ ਕੋਸਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਥੇਦਾਰ ਗੁਰਬਚਨ ਸਿੰਘ ਘਨੌਰ ਮੈਂਬਰ ਪੀ.ਏ.ਸੀ. ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਵਿਦਿਆਰਥਣ ਰੁਕਸਾਨਾ ਦਾ ਨਾਂਅ ਬਾਰਵੀਂ ਦੀ ਰਿਵੈਲੂਏਸ਼... ਅਗਲੀ ਖ਼ਬਰ ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੇ ਵਫ਼ਦ ਦੀ ਪ੍ਰਮੁੱਖ ਸਕੱਤਰ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।