ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-
ਹਾਕੀ ਚੈਂਪੀਅਨਜ਼ ਟਰਾਫੀ ਦਾ ਮਾਲੇਰਕੋਟਲਾ ਵਿਖੇ ਹੋਵੇਗਾ ਪ੍ਰਦਰਸ਼ਨੀ ਮੈਚ
ਮਾਲੇਰਕੋਟਲਾ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਸੂਬਾ ਸਰਕਾਰ ਵੱਲੋਂ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਲਈ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ‘ਚ ਟੂਰ ਹੋਵੇਗਾ।
ਮਾਲੇਰਕੋਟਲਾ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਸੂਬਾ ਸਰਕਾਰ ਵੱਲੋਂ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਲਈ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ‘ਚ ਟੂਰ ਹੋਵੇਗਾ। ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਹਾਕੀ ਖੇਡ ਪ੍ਰਤੀ ਉਤਸ਼ਾਹ ਵਧਾਉਣਾ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਇਸੇ ਲੜੀ ਤਹਿਤ ਟਰਾਫ਼ੀ 19 ਅਕਤੂਬਰ ਨੂੰ ਸਵੇਰੇ 8 ਵਜੇ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪਹੁੰਚੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮਾਲੇਰਕੋਟਲਾ ਨੇ ਦੱਸਿਆ ਕਿ ਟਰਾਫ਼ੀ ਦੇ ਸਵਾਗਤ ਲਈ ਨਨਕਾਣਾ ਸਾਹਿਬ ਪਬਲਿਕ ਸਕੂਲ, ਰਾਮਪੁਰ ਛੰਨਾ, ਅਮਰਗੜ੍ਹ ਵਿਖੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਟਰਾਫ਼ੀ ਦਾ ਸਵਾਗਤ ਕਰਨ ਦੇ ਨਾਲ-ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਹਾਕੀ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਕੂਲ ਵਿਖੇ ਸਥਿਤ ਹਾਕੀ ਦੇ ਸਿਕਸ-ਏ-ਸਾਈਡ ਐਸਟਰੋਟਰਫ਼ ਗਰਾਊਂਡ ਵਿੱਚ ਪ੍ਰਦਰਸ਼ਨੀ ਮੈਚ ਕਰਵਾਇਆ ਜਾਵੇਗਾ ਤੇ ਟਰਾਫ਼ੀ ਨੂੰ ਵੀ ਸਜਾਇਆ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅਜਿਹੇ ਸਮਾਗਮ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਖੇਡਾਂ ਦੇ ਮਹੱਤਵ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਿਖੇ ਸਮਾਗਮ ਉਪਰੰਤ ਟਰਾਫ਼ੀ ਸੜਕ ਰਸਤੇ ਜ਼ਿਲ੍ਹਾ ਬਰਨਾਲਾ ਲਈ ਰਵਾਨਾ ਹੋਵੇਗੀ ਤੇ ਤਕਰੀਬਨ ਦੁਪਹਿਰ 12 ਵਜੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤਰ੍ਹਾਂ ਟਰਾਫ਼ੀ ਟੂਰ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਾਕੀ ਚੈਂਪੀਅਨਸ਼ਿਪ ਪ੍ਰਤੀ ਜਾਗਰੂਕਤਾ ਤੇ ਉਤਸ਼ਾਹ ਪੈਦਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਖੇਡ ਪ੍ਰੇਮੀਆਂ, ਹਾਕੀ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਇਸ ਸਮਾਗਮ ‘ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।