ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
ਦਿੜ੍ਹਬਾ ਮੰਡੀ, 17 ਅਕਤੂਬਰ (ਹਰਬੰਸ ਸਿੰਘ ਛਾਜਲੀ)- ਮਾਨਸਾ ਵਿਖੇ ਦਵਾਈਆਂ ਦੀਆਂ ਦੁਕਾਨਾਂ ‘ਚੋਂ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਵਿੱਕਰੀ ਦੇ ਮਾਮਲੇ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਹਰਕਤ ਆ ਗਿਆ ਹੈ। ਜਿਸ ਤਹਿਤ ਦਿੜ੍ਹਬਾ ਸ਼ਹਿਰ ਵਿਖੇ ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਦੀ ਅਗਵਾਈ ਹੇਠ ਪੁਲਿਸ ਟੀਮ ਸਮੇਤ ਕੁੱਝ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਅਜੀਤ ਡੈਸਕ
18-10-2026