19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗਗਨਦੀਪ ਸਿੰਘ ਖੰਡੇਬਾਦ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਪ੍ਰੋਗਰਾਮ ਤਹਿਤ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਹੇਠ ਪਿੰਡ ਖਾਈ ਵਿਖੇ ਪਾਰਟੀ ਦੇ ਨੌਜਵਾਨਾਂ ਅਤੇ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਵਲੋਂ ਦਿੱਤੇ ਗਏ ਡੋਰ-ਟੂ-ਡੋਰ ਮੁਹਿੰਮ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-10-2026
ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਪ੍ਰੋਗਰਾਮ ਤਹਿਤ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਹੇਠ ਪਿੰਡ ਖਾਈ ਵਿਖੇ ਪਾਰਟੀ ਦੇ ਨੌਜਵਾਨਾਂ ਅਤੇ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਵਲੋਂ ਦਿੱਤੇ ਗਏ ਡੋਰ-ਟੂ-ਡੋਰ ਮੁਹਿੰਮ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣਾ ਹੈ। ਗਗਨਦੀਪ ਸਿੰਘ ਖੰਡੇਬਾਦ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਿੰਡ ਵਾਸੀਆਂ, ਸਰਕਲ ਪ੍ਰਧਾਨ ਕੇਵਲ ਸਿੰਘ ਕਲੇਰ ਅਤੇ ਸਮੁੱਚੀ ਜਥੇਬੰਦੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਖੁੰਬਾਂ ਦੇ ਫਾਰਮ ਦਾ ਦੌਰਾ ਅਗਲੀ ਖ਼ਬਰ ਇਨਸਾਫ਼ ਕਮੇਟੀ ਵਲੋਂ ਅੱਜ ਲਾਹਨਤ ਪੱਤਰ ਚਿਪਕਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।