21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਧਾਰਮਿਕ ਸਮਾਗਮ ਦੌਰਾਨ ਡੇਅਰੀ ਵਾਲਾ ਦਾ ਸਨਮਾਨ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਤਿੰਨ ਰੋਜ਼ਾ ਸਾਲਾਨਾ ਬੰਦੀਛੋੜ ਦਿਵਸ ਅਤੇ ਮਹਾਂਪੁਰਖਾਂ ਦੀ ਯਾਦ ਵਿਚ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ।। ਇਸ ਮੌਕੇ ਸੰਤ ਬਾਬਾ ਮਨਪ੍ਰੀਤ ਸਿੰਘ ਬਾਬਾ ਅਲੀਪੁਰ ਖ਼ਾਲਸਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਅਸਥਾਨ ਦੇ ਪ੍ਰਬੰਧਕਾਂ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ, ਸੰਤ ਮਹਾਂਪੁਰਸ਼ਾਂ ਵਲੋਂ ਕੀਰਤਨ, ਕਥਾ ਵਾਚਕ ਪ੍ਰਚਾਰਕਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਣੀ ਪੜ੍ਹਨ ਤੇ ਜੀਵਨ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 21-10-2026
ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਤਿੰਨ ਰੋਜ਼ਾ ਸਾਲਾਨਾ ਬੰਦੀਛੋੜ ਦਿਵਸ ਅਤੇ ਮਹਾਂਪੁਰਖਾਂ ਦੀ ਯਾਦ ਵਿਚ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ।। ਇਸ ਮੌਕੇ ਸੰਤ ਬਾਬਾ ਮਨਪ੍ਰੀਤ ਸਿੰਘ ਬਾਬਾ ਅਲੀਪੁਰ ਖ਼ਾਲਸਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਅਸਥਾਨ ਦੇ ਪ੍ਰਬੰਧਕਾਂ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ, ਸੰਤ ਮਹਾਂਪੁਰਸ਼ਾਂ ਵਲੋਂ ਕੀਰਤਨ, ਕਥਾ ਵਾਚਕ ਪ੍ਰਚਾਰਕਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਣੀ ਪੜ੍ਹਨ ਤੇ ਜੀਵਨ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਜਸਮੇਲ ਸਿੰਘ ਡੇਅਰੀਵਾਲਾ ਨੂੰ ਬਾਬਾ ਅਲੀਪੁਰ ਤੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਰਾਮਦਾਸ ਸਿੰਘ ਬਿੱਟੂ ਸ਼ੇਰਪੁਰ, ਸੁਖਵਿੰਦਰ ਸਿੰਘ ਧਾਲੀਵਾਲ, ਲਵਪ੍ਰੀਤ ਸਿੰਘ ਹੰਢਿਆਇਆ, ਜਗਜੀਤ ਸਿੰਘ ਡੇਅਰੀਵਾਲਾ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਅਗਲੀ ਖ਼ਬਰ ਸਕੇਟਿੰਗ ਮੁਕਾਬਲੇ ਅੱਜ ਹੋਣਗੇ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।