21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਿਵਲ ਹਸਪਤਾਲ ਸੰਗਰੂਰ ਦੇ ਕੌਲਾ ਪਾਰਕ ਵਾਲੇ ਗੇਟ ਨੂੰ ਖੁੱਲ੍ਹਵਾਉਣ ਲਈ ਦਿੱਤਾ ਮੰਗ ਪੱਤਰ ਇੱਕ ਹਫ਼ਤੇ ਅੰਦਰ ਗੇਟ ਨਾ ਖੁੱਲ੍ਹਣ ’ਤੇ ਹਸਪਤਾਲ ਅੱਗੇ ਧਰਨਾ ਦੇਣ ਦੀ ਚਿਤਾਵਨੀ

ਸੰਗਰੂਰ, 20 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਿਵਲ ਹਸਪਤਾਲ ਸੰਗਰੂਰ ਦੇ ਕੌਲਾ ਪਾਰਕ ਵੱਲ ਖੁੱਲ੍ਹਦੇ ਗੇਟ ਨੂੰ ਬੰਦ ਕੀਤੇ ਜਾਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਗੇਟ ਨੂੰ ਮੁੜ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਪੰਜਾਬੀ ਸੈਨਾ ਪਾਰਟੀ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਜੋਗਾ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਰਾਜਵੀਰ ਸਿੰਘ ਭੰਗੂ ਸਹਾਇਕ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਗਿਆ ਹੈ।

ਬਦਬੂ ਫੈਲਣ ਕਾਰਨ ਪ੍ਰਬੰਧਾਂ ’ਤੇ ਉੱਠੇ ਸਵਾਲ 21-10-2026
ਸੰਗਰੂਰ, 20 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਿਵਲ ਹਸਪਤਾਲ ਸੰਗਰੂਰ ਦੇ ਕੌਲਾ ਪਾਰਕ ਵੱਲ ਖੁੱਲ੍ਹਦੇ ਗੇਟ ਨੂੰ ਬੰਦ ਕੀਤੇ ਜਾਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਗੇਟ ਨੂੰ ਮੁੜ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਪੰਜਾਬੀ ਸੈਨਾ ਪਾਰਟੀ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਜੋਗਾ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਰਾਜਵੀਰ ਸਿੰਘ ਭੰਗੂ ਸਹਾਇਕ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਗਿਆ ਹੈ। ਮੰਗ ਪੱਤਰ ਰਾਹੀਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਗੇਟ ਨੂੰ ਜਲਦ ਖੁੱਲ੍ਹਵਾਇਆ ਜਾਵੇ। ਇਸ ਮੌਕੇ ਪੰਜਾਬੀ ਸੈਨਾ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਰਾਜ ਕੁਮਾਰ ਸ਼ਰਮਾ, ਸ਼ਹਿਰੀ ਪ੍ਰਧਾਨ ਭਵਨੀਸ਼ ਜੋਸ਼ੀ, ਦਫਤਰ ਸਕੱਤਰ ਸਤਪਾਲ ਘਰਾਚੋਂ, ਮੀਤ ਪ੍ਰਧਾਨ ਰਾਜ ਕੁਮਾਰ ਗੋਇਲ, ਸ਼ਹਿਰੀ ਮੀਤ ਪ੍ਰਧਾਨ ਬਾਬੂ ਸ਼ਾਮ ਲਾਲ ਗੁਪਤਾ, ਜਨਰਲ ਸਕੱਤਰ ਮੈਨੇਜਰ ਮਲਕੀਤ ਸਿੰਘ ਸਾਗੂ, ਸ਼ਹਿਰੀ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਖਾਲਸਾ ਅਤੇ ਹੋਰ ਸ਼ਹਿਰ ਦੀਆਂ ਮੁਹਤਬਰ ਸ਼ਖਸੀਅਤਾਂ ਵਲੋਂ ਮੰਗ-ਪੱਤਰ ’ਚ ਦੱਸਿਆ ਗਿਆ ਕਿ ਸਿਵਲ ਹਸਪਤਾਲ ਸੰਗਰੂਰ ਵਿੱਚ ਲੋਕਾਂ ਦੇ ਆਉਣ-ਜਾਣ ਲਈ ਤਿੰਨ ਗੇਟ ਬਣੇ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਗੇਟ ਧੂਰੀ ਰੋਡ ਵੱਲ ਅਤੇ ਇੱਕ ਗੇਟ ਕੌਲਾ ਪਾਰਕ ਵੱਲ ਖੁੱਲ੍ਹਦਾ ਹੈ। ਪਰ ਕੌਲਾ ਪਾਰਕ ਵਾਲੇ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹਸਪਤਾਲ ਆਉਂਣ ਵਾਲੇ 75% ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗ ਕਰਨ ਵਾਲਿਆਂ ਨੇ ਦੋਸ਼ ਲਾਇਆ ਕਿ ਕੈਂਸਰ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਆਪਣੀ ਮਰਜ਼ੀ ਨਾਲ ਗੇਟ ਬੰਦ ਰੱਖਿਆ ਜਾ ਰਿਹਾ ਹੈ ਅਤੇ ਇਸ ਕਾਰਨ ਆਮ ਲੋਕਾਂ ਦੀ ਸਹੂਲਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਕੌਲਾ ਪਾਰਕ ਵਾਲਾ ਗੇਟ ਖੁੱਲ੍ਹਵਾਇਆ ਜਾਵੇ।
ਪਿਛਲੀ ਖ਼ਬਰ ਸਾਹਿਤ ਸਭਾ ਸੁਨਾਮ ਦੀ ਹੋਈ ਸਾਹਿਤਕ ਇਕੱਤਰਤਾ ਅਗਲੀ ਖ਼ਬਰ ਪ੍ਰਦੀਪ ਸੱਪਲ ਨਮਿਤ ਪਾਠ ਦਾ ਭੋਗ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।