21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਮਲ ਧਾਲੀਵਾਲ ਨੇ ਰੁੜਕੀ ਖੁਰਦ ਵਿਖੇ ਕੈਂਸਰ ਜਾਂਚ ਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ

ਅਹਿਮਦਗੜ੍ਹ, 20 ਅਕਤੂਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਰਗਰਮ ਕਾਂਗਰਸ ਆਗੂ ਕਮਲ ਧਾਲੀਵਾਲ ਵਲੋਂ ਡਾ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਸੰਭਾਲ ਲਈ ਕੈਂਸਰ ਜਾਂਚ ਅਤੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਪਿੰਡ ਰੁੜਕੀ ਖੁਰਦ ਵਿਖੇ ਲਗਵਾਇਆ ਗਿਆ। ਕੈਂਪ ਦੌਰਾਨ ਡਾਕਟਰ ਧਾਲੀਵਾਲ ਦੀਆਂ ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਬੱਸਾਂ ਵਿੱਚ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ।

ਅਜੀਤ ਡੈਸਕ 21-10-2026
ਅਹਿਮਦਗੜ੍ਹ, 20 ਅਕਤੂਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਰਗਰਮ ਕਾਂਗਰਸ ਆਗੂ ਕਮਲ ਧਾਲੀਵਾਲ ਵਲੋਂ ਡਾ: ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਸੰਭਾਲ ਲਈ ਕੈਂਸਰ ਜਾਂਚ ਅਤੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਪਿੰਡ ਰੁੜਕੀ ਖੁਰਦ ਵਿਖੇ ਲਗਵਾਇਆ ਗਿਆ। ਕੈਂਪ ਦੌਰਾਨ ਡਾਕਟਰ ਧਾਲੀਵਾਲ ਦੀਆਂ ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਬੱਸਾਂ ਵਿੱਚ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 455 ਦੇ ਕਰੀਬ ਮਰੀਜ਼ਾਂ ਦੀ ਜਾਂਚ ਤੇ 312 ਲੋਕਾਂ ਨੂੰ ਮੁਫਤ ਐਨਕਾਂ ਲਗਾਈਆਂ ਗਈਆਂ। ਕਾਂਗਰਸ ਆਗੂ ਕਮਲ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਕੈਂਸਰ ਵਰਗੀ ਨਾਮੁਰਾਦ ਬਿ ਮਾਰੀ ਦਾ ਜੇਕਰ ਸਹੀ ਸਮੇਂ ’ਤੇ ਪਤਾ ਲੱਗ ਜਾਵੇ, ਤਾਂ ਇਸ ਦਾ ਇਲਾਜ ਸੰਭਵ ਹੈ। ਮੇਰੇ ਹਲਕਾ ਅਮਰਗੜ੍ਹ ਅੰਦਰ ਲੋਕਾਂ ਦੀ ਸਿਹਤ ਸੰਭਾਲ ਲਈ ਆਉਣ ਵਾਲੇ ਸਮੇਂ ਵਿੱਚ ਤਕਰੀਬਨ 50 ਹੋਰ ਕੈਂਪ ਵੀ ਲਗਾਏ ਜਾਣਗੇ।। ਇਸ ਮੌਕੇ ਸਰਪੰਚ ਜਸਵੀਰ ਸਿੰਘ, ਪ੍ਰਧਾਨ ਕੇਸਰ ਸਿੰਘ ਰੁੜਕੀ ਖੁਰਦ, ਗੁਰਦੀਪ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਲਸੋਈ, ਗੁਰਪ੍ਰੀਤ ਸਿੰਘ,ਬਲਵਿੰਦਰ ਸਿੰਘ ਮੰਨਵੀ, ਬੇਅੰਤ ਸਿੰਘ ਜਾਗੋਵਾਲ, ਗੁਰਮੇਲ ਸਿੰਘ ਜੱਬੋਮਾਜਰਾ,ਰਾਜਵੀਰ ਸਿੰਘ ਧੀਰੋਮਾਜਰਾ , ਕੁਲਵਿੰਦਰ ਸਿੰਘ ਲਾਡੇਵਾਲ, ਪਰਗਟ ਸਿੰਘ ਭੁਰਥਲਾ, ਸਰਪੰਚ ਕਰਮਜੀਤ ਸਿੰਘ ਰੁੜਕੀ ਕਲਾਂ, ਦਲਜੀਤ ਸਿੰਘ ਦੁਗਰੀ, ਦੀਪਾ ਲਸੋਈ ਤੇ ਅਵਤਾਰ ਸਿੰਘ ਸਰਪੰਚ ਜੱਬੋਮਾਜਰਾ ਚੇਅਰਮੈਨ ਹਰਜਿੰਦਰ ਸਿੰਘ ਕਾਕਾ ਨੱਥੂਮਾਜਰਾ, ਬਲਾਕ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ, ਕਮਲ ਕੰਗਣਵਾਲ, ਪ੍ਰਧਾਨ ਪ੍ਰਿੰਸ ਜੋਸ਼ੀ ਰੌਕੀ, ਅਮਰਿੰਦਰ ਭੁੱਲਰ, ਹਲਕਾ ਯੂਥ ਪ੍ਰਧਾਨ ਬਬਲੂ ਮਾਹਰਾਣਾ,ਯੂਥ ਪ੍ਰਧਾਨ ਗੁਰਮੀਤ ਸਿੰਘ ਸੋਹੀ, ਹਰਪ੍ਰੀਤ ਸਿੰਘ ਸੋਹੀ ਬਾਗੜੀਆਂ, ਗੁਰਪ੍ਰੀਤ ਸਿੰਘ ਬਾਬਾ ਤੇ ਭੁਪਿੰਦਰ ਸਿੰਘ ਭਾਸੀ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਠੇਕਾ ਮੁਲਾਜ਼ਮ 22 ਨੂੰ ਦਿੜਬਾ ਵਿਖੇ ਕਰਨਗੇ ਰੋਸ ਰੈਲੀ ਅਗਲੀ ਖ਼ਬਰ ਪ੍ਰਾਕਿਰਤ ਭਾਸ਼ਾ ਸੰਸਕ੍ਰਿਤ ਤੋਂ ਪੁਰਾਣੀ ਹੈ- ਪ੍ਰੋ. ਚੰਦਰਸ਼ੇਖਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।