ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਲਿਆਂਦਾ ਜਾਵੇ-ਸੰਘਾ
ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਨ ਡੀ ਪੀ ਐਸ ਐਕਟ ਅਧੀਨ ਲਿਆਂਦਾ ਜਾਵੇ, ਅਜਿਹਾ ਕਰਨ ਨਾਲ ਹੀ ਚੱਲ ਰਹੇ ਮੈਡੀਕਲ ਨਸ਼ੇ ਦੇ ਵਰਤਾਰੇ ’ਤੇ ਨਕੇਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਦਵਾਈ ਪੰਜਾਬ ਦੀ ਕਿਸੇ ਵੀ ਫੈਕਟਰੀ ’ਚ ਨਹੀਂ ਬਣਾਈ ਜਾਂਦੀ, ਅਜਿਹੀਆਂ ਦਵਾਈਆਂ ਹਿਮਾਚਲ, ਹਰਿਆਣਾ, ਰਾਜਸਥਾਨ, ਗੁਜਰਾਤ ਵਰਗੇ ਸੂਬਿਆਂ ਵਿੱਚ ਬਣਾਈਆਂ ਜਾਂਦੀਆਂ ਹਨ, ਜਿੱਥੋਂ ਇਹਨਾਂ ਦੀ ਤਸਕਰੀ ਪੰਜਾਬ ਵਿੱਚ ਕੀਤੀ ਜਾਂਦੀ ਹੈ।
ਅਜੀਤ ਡੈਸਕ
21-10-2026