ਜ਼ਿਲ੍ਹਾ ਬਰਨਾਲਾ ਦੇ 5 ਕਾਲਜਾਂ ’ਚ 330 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਦਿੱਤਾ
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਵਲੋਂ 5 ਕਾਲਜਾਂ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਜੀ. ਜੀ.
ਗ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਵਲੋਂ ਆਯੋਜਿਤ ਨੈਤਿਕ ਸਿੱਖਿਆ ਦਾ ਇਮਤਿਹਾਨ ਦਿੰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
23-10-2026
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਵਲੋਂ 5 ਕਾਲਜਾਂ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਜੀ.ਜੀ.ਐਸ. ਨਰਸਿੰਗ ਕਾਲਜ ਬਰਨਾਲਾ, ਜੀ.ਜੀ.ਐਸ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ, ਸੈਕਰਡ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਅਤੇ ਮੀਰੀ ਪੀਰੀ ਕਾਲਜ ਭਦੌੜ ਵਿਖੇ 330 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਿੱਤੀ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਮੀਮਸਾ ਅਤੇ ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ ਸੰਗਰੂਰ ਨੇ ਦੱਸਿਆ ਕਿ ਨੈਤਿਕ ਸਿੱਖਿਆ ਪ੍ਰੀਖਿਆ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ ਕੰਟਰੋਲਰ ਹਰਮਨਜੀਤ ਸਿੰਘ ਰੁਪਾਲ ਅਤੇ ਸਹਾਇਕ ਕੰਟਰੋਲਰ ਅਵਤਾਰ ਸਿੰਘ ਲੀਲਾ ਨੇ ਕਿਹਾ ਕਿ ਨੈਤਿਕ ਸਿੱਖਿਆ ਪ੍ਰੀਖਿਆ ਹਰ ਸਾਲ ਪੰਜਾਬ ਪੱਧਰ ’ਤੇ ਕਰਵਾਈ ਜਾਂਦੀ ਹੈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਦੀ ਮਿਹਨਤ ਸਦਕਾ, ਪਤਵੰਤੇ ਸੱਜਣਾਂ ਅਤੇ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ’ਚ 3801 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਦਿੱਤੀ ਸੀ। ਹੁਣ ਤੱਕ ਕੁੱਲ 4140 ਵਿਦਿਆਰਥੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਚੁੱਕੇ ਹਨ। ਸਿੱਖਿਆ ਵਿਭਾਗ ਜ਼ਿਲ੍ਹਾ ਬਰਨਾਲਾ ਵਲੋਂ ਇਸ ਨੈਤਿਕ ਪ੍ਰੀਖਿਆ ਸੰਬੰਧੀ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਕਾਲਜਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਜਸਪਾਲ ਸ਼ਰਮਾ, ਰਾਜੇਸ਼ ਭੂਟਾਨੀ, ਮਹਿੰਦਰ ਪਾਲ ਅਤੇ ਅਨੇਕਾਂ ਹੋਰ ਪਤਵੰਤੇ ਸੱਜਣਾਂ ਵਲੋਂ ਆਪਣਾ ਯੋਗਦਾਨ ਪਾਇਆ ਗਿਆ। ਆਪੋ-ਆਪਣੇ ਕਾਲਜਾਂ, ਸਕੂਲਾਂ ਅਤੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਗੁਰਮੀਤ ਸਿੰਘ ਮੀਮਸਾ ਅਤੇ ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਦੀਵਾਲੀ ਤੋਂ ਬਾਅਦ ਨਵੰਬਰ ਮਹੀਨੇ ਵਿਚ ਹੀ ਇਨਾਮ ਵੰਡ ਸਮਾਰੋਹ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਨੇੜੇ ਬਸ ਸਟੈਂਡ ਬਰਨਾਲਾ ਵਿਖੇ ਆਯੋਜਿਤ ਕੀਤਾ ਜਾਵੇਗਾ।