ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ
ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅਤੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸ਼ਹਿਰ ਦੀ ਸੁੰਦਰ ਬਸਤੀ ਸਥਿਤ ਰਾਮ ਲੀਲ੍ਹਾ ਗਰਾਊਂਡ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਪੰਕਜ ਬਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਭ
ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ
26-10-2026
ਸੰਗਰੂਰ, 25 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅਤੇ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸ਼ਹਿਰ ਦੀ ਸੁੰਦਰ ਬਸਤੀ ਸਥਿਤ ਰਾਮ ਲੀਲ੍ਹਾ ਗਰਾਊਂਡ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਪੰਕਜ ਬਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਿਸ਼ਨ ਦੇ ਆਗੂਆਂ, ਰਾਮ ਲੀਲ੍ਹਾ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਦੌਰਾਨ ਪ੍ਰਬੰਧਕਾਂ ਵਲੋਂ ਪੰਕਜ ਬਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਵਲੋਂ ਰਚਿਤ ਮਹਾਨ ਗ੍ਰੰਥ ਰਾਮਾਇਣ ਸਮੁੱਚੀ ਮਨੁੱਖਤਾ ਨੂੰ ਸੱਚਾਈ, ਨੇਕੀ, ਮਰਿਆਦਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਰਾਣਾ ਬਾਲੂ, ਜਗਸੀਰ ਜੱਗਾ, ਸਾਜਨ ਕਾਂਗੜਾ, ਹੁਸਨ, ਕ੍ਰਿਸ਼ਨ ਕੁਮਾਰ, ਜਤਿੰਦਰ ਗਿੱਲ ਕਾਗੋ, ਹੈਪੀ ਹੀਰਾ, ਗੁਰਪ੍ਰੀਤ ਸਿੰਘ, ਧਰਮਵੀਰ ਬਾਲੂ, ਰਵੀ ਕੁਮਾਰ, ਰਾਜਨ ਕਾਂਗੜਾ, ਸੂਰਜ, ਚਿਰਾਗ ਸਹੋਤਾ, ਰਾਜਿੰਦਰ ਕੁਮਾਰ, ਅੱਬੂ ਆਦਿ ਹਾਜ਼ਰ ਸਨ।