ਸਮਿਤ ਸਿੰਘ ਮਾਨ ਨੇ ਵੱਖ-ਵੱਖ ਪਿੰਡਾਂ ’ਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ
ਅਮਰਗੜ੍ਹ, 25 ਅਕਤੂਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਵਲੋਂ ਵਿਕਾਸ ਮਿਲਣੀ ਦੌਰਾਨ ਹਲਕੇ ਦੇ ਕਈ ਪਿੰਡਾਂ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਦਿਆਂ ਕਾਂਗਰਸ ਦੀਆ ਨੀਤੀਆਂ ਬਾਰੇ ਜਾਣੂ ਕਰਵਾਇਆ। ਜੰਡਾਲੀ ਕਲਾਂ ਵਿਖੇ ਰਿੰਕੂ ਸਿੰਘ ਸਰਪੰਚ ਅਤੇ ਜੰਡਾਲੀ ਖ਼ੁਰਦ ਵਿਖੇ ਜਸਵੀਰ ਪਾਲ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਅਤੇ ਦਰਜਨਾਂ ਪਿੰਡਾਂ ਦੀਆ ਮੀਟਿੰਗਾਂ ਦੌਰਾਨ ਪਿੰਡਾਂ ਵਿੱਚ ਵੱਧ ਰਿਹਾ ਨਸ਼ਾ ਅਤੇ ਲੋਕਾਂ ਦੀ ਹੋ ਰਹੀ ਲੁੱਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਲਗਾਤਾਰ ਚੱਲ ਰਹੀ ਪੰਜਾਬ ਦੇ ਖ਼ਜ਼ਾਨੇ ਦੀ ਚੋਰੀ ਅਹਿਮ ਵਿਸ਼ਾ ਬਣੇ।
ਅਜੀਤ ਡੈਸਕ
26-10-2026