26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੇ ਸਮਰੱਥ-ਚੇਅਰਮੈਨ ਦਿਓਲ

ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਸੂਬੇ ਅੰਦਰ ਵੱਧ ਅਧਿਕਾਰਾਂ ਦੀ ਵਕਾਲਤ ਕਰਕੇ ਪੰਜਾਬ ਤੇ ਪੰਥ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 26-10-2026
ਮਾਲੇਰਕੋਟਲਾ, 25 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਸੂਬੇ ਅੰਦਰ ਵੱਧ ਅਧਿਕਾਰਾਂ ਦੀ ਵਕਾਲਤ ਕਰਕੇ ਪੰਜਾਬ ਤੇ ਪੰਥ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰੱਥ ਹੈ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦਾ ਅਵਾਮ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਮਨ ਬਣਾ ਚੁੱਕਿਆ ਹੈ। ਜਿਸ ਦਾ ਸਬੂਤ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਪਾਰਟੀ ਵੱਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਹੋ ਰਹੇ ਭਰਵੇਂ ਇਕੱਠ ਤੋਂ ਸਾਬਤ ਹੋ ਰਿਹਾ ਹੈ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ।
ਪਿਛਲੀ ਖ਼ਬਰ ਅਰਵਿੰਦ ਖੰਨਾ ਦੀ ਉਮੀਦ ਸੰਸਥਾ ਵਲੋਂ 8 ਹੋਰ ਫੂਡ ਕਾਰਟਾਂ ਦਾ ਚੌਥਾ ਕਾਫ਼ਲਾ ਰਵਾਨਾ * ਪਹਿਲਾਂ ਵੀ 21 ਫੂਡ ਕਾਰਟ ਦੇ ਕੇ... ਅਗਲੀ ਖ਼ਬਰ ਜਨਤਾ ਦੇ ਰੁਝਾਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਬਹੁਮਤ ਨਾਲ਼ ਸਰਕਾਰ ਬਣਾਏਗੀ-ਢੀਂਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।