27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡ ਝੂੰਦਾਂ ਵਿਖੇ ਝਾੜੂ ਸਾੜ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ

ਅਮਰਗੜ੍ਹ, 26 ਅਕਤੂਬਰ (ਜਤਿੰਦਰ ਮੰਨਵੀਂ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਅਮਰਗੜ੍ਹ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਪਿੰਡ ਝੂੰਦਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਰਕਾਰ ਦੀ ਕਾਰਜਸ਼ੈਲੀ ਵਿਰੁੱਧ ਰੋਸ ਜ਼ਾਹਰ ਕਰਦਿਆਂ ਝਾੜੂ ਸਾੜੇ ਗਏ।

ਅਜੀਤ ਡੈਸਕ 27-10-2026
ਅਮਰਗੜ੍ਹ, 26 ਅਕਤੂਬਰ (ਜਤਿੰਦਰ ਮੰਨਵੀਂ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਅਮਰਗੜ੍ਹ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਪਿੰਡ ਝੂੰਦਾਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਰਕਾਰ ਦੀ ਕਾਰਜਸ਼ੈਲੀ ਵਿਰੁੱਧ ਰੋਸ ਜ਼ਾਹਰ ਕਰਦਿਆਂ ਝਾੜੂ ਸਾੜੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਦਿਆਂ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਅਸੀਂ ਇੱਕ ਅਜਿਹੇ ਸੱਚੇ ਯੋਧੇ ਨੂੰ ਗੁਆ ਚੁੱਕੇ ਹਾਂ, ਜੋ ਨਸ਼ਿਆਂ ਖ਼ਿਲਾਫ਼ ਡਟ ਕੇ ਜੰਗ ਲੜ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਅਧੂਰੇ ਸੁਪਨੇ ਨੂੰ ਸਕਾਰ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਵੇਗੀ। ਇਸ ਰੋਸ ਪ੍ਰਦਰਸ਼ਨ ਮੌਕੇ ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਬਲਕਾਰ ਸਿੰਘ ਬੱਗਾ ਕੌਂਸਲਰ, ਸੁਖਚੈਨ ਸਿੰਘ ਸਰਪੰਚ ਝੂੰਦਾ, ਜਸਵੀਰ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਕ੍ਰਿਸ਼ਨ ਸਿੰਘ, ਮੋਹਨ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਕਤਲ ਕਾਂਡ ਦੇ ਵਿਰੋਧ ’ਚ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ ਆਪ’ ਸਰਕਾਰ ਖਿਲਾਫ ਝਾੜੂ ਫੂਕ ਕੇ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।