27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗਲੀਆਂ ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਘੁੰਮਦੇ ਬੇਸਹਾਰਾ ਪਸ਼ੂ ਅਤੇ ਅਵਾਰਾ ਕੁੱਤੇ ਬਣੀ ਸੰਗਰੂਰ ਸ਼ਹਿਰ ਦੀ ਵੱਡੀ ਸਮੱਸਿਆ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ) - ਗਲੀਆਂ ਮਹੱਲਿਆਂ ਅਤੇ ਬਾਜ਼ਾਰਾਂ ਵਿੱਚ ਬਹੁਤ ਹੀ ਘੁੰਮਦੇ ਬੇਸਹਾਰਾ ਪਸ਼ੂ ਅਤੇ ਘੁੰਮ ਰਹੇ ਅਵਾਰਾ ਕੁੱਤਿਆਂ ਦੇ ਝੁੰਡ ਸੰਗਰੂਰ ਸ਼ਹਿਰ ਦੀ ਵੱਡੀ ਸਮੱਸਿਆ ਬਣੇ ਹੋਏ ਹਨ । ਸ਼ਹਿਰ ਦੀ ਲਗਭਗ ਹਰ ਗਲੀ ਅਤੇ ਮੁਹੱਲੇ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।

ਅਜੀਤ ਡੈਸਕ 27-10-2026
ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ) - ਗਲੀਆਂ ਮਹੱਲਿਆਂ ਅਤੇ ਬਾਜ਼ਾਰਾਂ ਵਿੱਚ ਬਹੁਤ ਹੀ ਘੁੰਮਦੇ ਬੇਸਹਾਰਾ ਪਸ਼ੂ ਅਤੇ ਘੁੰਮ ਰਹੇ ਅਵਾਰਾ ਕੁੱਤਿਆਂ ਦੇ ਝੁੰਡ ਸੰਗਰੂਰ ਸ਼ਹਿਰ ਦੀ ਵੱਡੀ ਸਮੱਸਿਆ ਬਣੇ ਹੋਏ ਹਨ । ਸ਼ਹਿਰ ਦੀ ਲਗਭਗ ਹਰ ਗਲੀ ਅਤੇ ਮੁਹੱਲੇ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਸਵੇਰ-ਸ਼ਾਮ ਸੈਰ ਕਰਨ ਵਾਲੇ ਲੋਕਾਂ ਲਈ ਇਕੱਲਿਆਂ ਘਰੋਂ ਬਾਹਰ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਰਿਹਾ। ਕਈ ਥਾਵਾਂ ’ਤੇ ਕੁੱਤਿਆਂ ਦੇ ਝੁੰਡ ਰਾਹਗੀਰਾਂ ਦਾ ਪਿੱਛਾ ਕਰਦੇ ਅਤੇ ਉਨ੍ਹਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੇ ਦੇਖੇ ਜਾਂਦੇ ਹਨ। ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਰਫ਼ ਜੁਲਾਈ ਮਹੀਨੇ ਦੌਰਾਨ ਹੀ ਸਿਵਲ ਹਸਪਤਾਲ ਸੰਗਰੂਰ ਵਿੱਚ ਕੁੱਤਿਆਂ ਦੇ ਕੱਟਣ ਦੇ 100 ਤੋਂ ਵੱਧ ਮਾਮਲੇ ਇਲਾਜ ਲਈ ਪਹੁੰਚੇ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਔਰਤਾਂ ਅਤੇ ਬੱਚਿਆਂ ’ਤੇ ਅਵਾਰਾ ਕੁੱਤਿਆਂ ਵੱਲੋਂ ਕੀਤੇ ਗਏ ਕਈ ਹਮਲੇ ਸਾਹਮਣੇ ਆ ਚੁੱਕੇ ਹਨ। ਇੱਥੋਂ ਤੱਕ ਕਿ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਦੌਰਾਨ ਖੂੰਖਾਰ ਕੁੱਤਿਆਂ ਦੇ ਹਮਲਿਆਂ ਵਿੱਚ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਵੀ ਹੋ ਚੁੱਕੀ ਹੈ। ਸਿਵਲ ਹਸਪਤਾਲ ਦੇ ਅੰਕੜਿਆਂ ਅਨੁਸਾਰ, ਪਿਛਲੇ 12 ਮਹੀਨਿਆਂ ਵਿੱਚ 3,242 ਵਿਅਕਤੀ ਕੁੱਤਿਆਂ ਦੇ ਕੱਟਣ ਕਾਰਨ ਇਲਾਜ ਲਈ ਹਸਪਤਾਲ ਪਹੁੰਚੇ ਹਨ, ਜੋ ਇਸ ਸਮੱਸਿਆ ਦੀ ਗੰਭੀਰਤਾ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ। ਸ਼ਹਿਰ ਦੇ ਹਰ ਵਾਰਡ ਵਿੱਚ ਲਗਭਗ 100 ਦੇ ਕਰੀਬ ਅਵਾਰਾ ਕੁੱਤੇ ਘੁੰਮ ਰਹੇ ਹਨ! ਕੁੱਤਿਆਂ ਦੀ ਨਸਬੰਧੀ ਦਾ ਪ੍ਰੋਜੈਕਟ ਪਿਛਲੇ ਸਾਲਾਂ ਤੋਂ ਬੰਦ ਪਿਆ ਹੈ। ਹੁਣ ਕੁੱਤਿਆਂ ਦੀ ਨਸਬੰਦੀ ਲਈ ਨਗਰ ਕੌਂਸਲ ਵੱਲੋਂ 15.88 ਲੱਖ ਰੁਪਏ ਦਾ ਬਜਟ ਰੱਖੇ ਜਾਣ ਦੇ ਬਾਵਜੂਦ ਪਿਛਲੇ ਸਾਲ ਤੋਂ ਕੋਈ ਵੀ ਟੈਂਡਰ ਨੇ ਭਰ ਰਿਹਾ ਹੈ ਜਿਸ ਕਾਰਨ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ!ਗੱਲ ਸ਼ਹਿਰ ਵਿੱਚ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਗਿਣਤੀ ਦੀ ਕਰੀਏ ਤਾਂ ਹਰ ਗਲੀ ਮਹੱਲੇ ਅਤੇ ਮੁੱਖ ਸੜਕਾਂ ਤੇ ਇਹਨਾਂ ਦਾ ਜਮਾਵੜਾ ਹੋਣ ਕਾਰਨ ਉਥੋਂ ਦੀ ਲੰਘਣਾ ਖਤਰੇ ਤੋਂ ਖਾਲੀ ਨਹੀਂ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਬੇਸਹਾਰਾਪਸੂਆਂ ਲਈ ਬੇਸ਼ੱਕ ਪਿੰਡ ਝਨੇੜੀ ਵਿਖੇ ਜ਼ਿਲ੍ਹਾ ਪੱਧਰੀ ਗਊਸ਼ਾਲਾ ਬਣੀ ਹੋਈ ਹੈ ਪਰ ਉੱਥੇ ਵੀ ਇਨ੍ਹਾਂ ਪਸ਼ੂਆਂ ਨੂੰ ਜਮਾ ਨਹੀਂ ਕਰਵਾਇਆ ਜਾ ਰਿਹਾ ਹੈ। ਤੀਜੀ ਵੱਡੀ ਸਮੱਸਿਆ ਜੋ ਨਵੀ ਪੈਦਾ ਹੋਈ ਹੈ, ਉਹ ਹੈ ਮ੍ਰਿਤਕ ਪਸ਼ੂਆਂ ਦੇ ਨਿਪਟਾਰੇ ਲਈ ਨਗਰ ਕੌਂਸਲ ਕੋਲ ਹੱਡਾ ਰੋੜੀ ਲਈ ਕੋਈ ਜਗ੍ਹਾ ਦਾ ਨਾ ਹੋਣਾ। ਜਿਕਰਯੋਗ ਇਹ ਮੁੱਦਾ ਪੰਜਾਬ ਹਾਈ ਕੋਰਟ ਵਿਚ ਚਲਾ ਗਿਆ ਹੈ। ਜਿਸ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਨਗਰ ਕੌਂਸਲ ਲਈ ਜਵਾਬ ਦਾਖਿਲ ਕਰਨ ਲਈ 30 ਨਵੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਹੈ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਦਾ ਕਹਿਣਾ ਹੈ ਕਿ ਹੱਡਾ ਰੋੜੀ ਲਈ ਕੋਈ ਵੀ ਜਗ੍ਹਾ ਦੇਣ ਲਈ ਤਿਆਰ ਨਹੀਂ ਹੋ ਰਿਹਾ ਹੈ ਪਰ ਨਗਰ ਕੌਂਸਲ ਵੱਲੋਂ ਯਤਨ ਜਾਰੀ ਹਨ! ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਪਸ਼ੂਆਂ ਦਾ ਨਿਪਟਾਰਾ ਟੋਏ ਪੱਟ ਕੇ ਦੱਬ ਕੇ ਹੀ ਕੀਤਾ ਜਾ ਰਿਹਾ ਹੈ। ਇਸ ਗੰਭੀਰ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਉੱਘੇ ਸਮਾਜ ਚਿੰਤਕ ਡਾ. ਅਮਰਜੀਤ ਸਿੰਘ ਮਾਨ ਪ੍ਰਧਾਨ ਸਾਇੰਟੇਫਿਕ ਅਵੇਅਰਨੈਸ ਫੋਰਮ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਐਡਵੋਕੇਟ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਜਿਲਾ ਪੱਧਰੀ ਗਊਸ਼ਾਲਾ ਵਿੱਚ ਭੇਜਿਆ ਜਾਵੇ ਅਤੇ ਅਵਾਰਾ ਕੁੱਤਿਆਂ ਲਈ ਸ਼ੈਲਟਰ ਸਥਾਪਿਤ ਕੀਤੇ ਜਾਣ ਦੇ ਨਾਲ ਨਾਲ ਨਸਬੰਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਹਨਾਂ ਸਮਾਜ ਚਿੰਤਕਾਂ ਨੇ ਇਹ ਵੀ ਮੰਗ ਕੀਤੀ ਕਿ ਮ੍ਰਿਤਕ ਪਸ਼ੂਆਂ ਦੇ ਨਿਪਟਾਰੇ ਲਈ ਤੁਰੰਤ ਸੁਚੱਜੇ ਪ੍ਰਬੰਧ ਕੀਤੇ ਜਾਣ।
ਪਿਛਲੀ ਖ਼ਬਰ ਵਰਮਾ ਸ਼ੂਟਿੰਗ ਅਕੈਡਮੀ ਦੇ 4 ਖਿਡਾਰੀਆਂ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੀਤਾ ਕੁਆਲੀਫਾਈ ਅਗਲੀ ਖ਼ਬਰ ਰਿਸ਼ੀਪਾਲ ਖੇਰਾ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।