ਕਿਸਾਨ ਯੂਨੀਅਨ ਦੀ ਪਿੰਡ ਦਿਆਲਗੜ੍ਹ ਇਕਾਈ ਦੀ ਚੋਣ
ਭਵਾਨੀਗੜ੍ਹ, 27 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵਲੋਂ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ ਅਤੇ ਕਰਮ ਚੰਦ ਪੰਨਵਾਂ ਦੀ ਅਗਵਾਈ ਹੇਠ ਪਿੰਡ ਦਿਆਲਗੜ੍ਹ ਵਿਖੇ ਨਵੀਂ ਇਕਾਈ ਦੀ ਚੋਣ ਕਰਵਾਈ ਗਈ। ਜਿਸ ਵਿੱਚ ਨਛੱਤਰ ਸਿੰਘ ਫੌਜੀ ਨੂੰ ਇਕਾਈ ਦਾ ਪ੍ਰਧਾਨ, ਕਰਨੈਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਛੱਤਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਭਵਾਨੀਗੜ੍ਹ, 27 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵਲੋਂ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ ਅਤੇ ਕਰਮ ਚੰਦ ਪੰਨਵਾਂ ਦੀ ਅਗਵਾਈ ਹੇਠ ਪਿੰਡ ਦਿਆਲਗੜ੍ਹ ਵਿਖੇ ਨਵੀਂ ਇਕਾਈ ਦੀ ਚੋਣ ਕਰਵਾਈ ਗਈ। ਜਿਸ ਵਿੱਚ ਨਛੱਤਰ ਸਿੰਘ ਫੌਜੀ ਨੂੰ ਇਕਾਈ ਦਾ ਪ੍ਰਧਾਨ, ਕਰਨੈਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਛੱਤਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਮੈਗਾ ਸਿੰਘ ਨੂੰ ਖ਼ਜ਼ਾਨਚੀ, ਸੁਖਚੈਨ ਸਿੰਘ ਨੂੰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਗੁਰਜੰਟ ਸਿੰਘ ਨੂੰ ਜਥੇਬੰਦਕ ਸਕੱਤਰ, ਰੇਸ਼ਮ ਸਿੰਘ ਨੂੰ ਸਲਾਹਕਾਰ ਅਤੇ ਗਮਦੂਰ ਸਿੰਘ ਨੂੰ ਪ੍ਰਚਾਰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ 15 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸੇ ਤਰ੍ਹਾਂ ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਬੱਬੂ ਸਿੰਗਰ ਅਤੇ ਰਣਧੀਰ ਸਿੰਘ ਸਮੇਤ ਹੋਰ ਮੈਂਬਰਾਂ ਨੂੰ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਉਹ ਜਥੇਬੰਦੀ ਦੀਆਂ ਸਰਗਰਮੀਆਂ ਅਤੇ ਕਿਸਾਨੀ ਹਿੱਤਾਂ ਨਾਲ ਸਬੰਧਤ ਹਰ ਕੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਗੇ।