ਦਿੜ੍ਹਬਾ, 28 ਅਕਤੂਬਰ (ਜਸਵੀਰ ਸਿੰਘ ਔਜਲਾ)- ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਦਿੜ੍ਹਬਾ ਵਲੋਂ ਮਾਨਸਾ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਲੋਕਾਂ ਨਾਲ ਕਥਿਤ ਪੁਲਿਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੁਲਿਸ ਚੌਕੀ ਮਹਿਲਾਂ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੱਮੇ ਕਲਾਂ ਦੇ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਅਤੇ ਪਿੰਡ ਵਾਸੀ ਮ੍ਰਿਤਕ ਦੀ ਦੇਹ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿੱਚ ਲਿਜਾਣਾ ਚਾਹੁੰਦੇ ਸਨ, ਪਰ ਪੁਲਿਸ ਨੇ ਕਥਿਤ ਲਾਠੀਚਾਰਜ ਕਰਦਿਆਂ ਦੇਹ ਆਪਣੇ ਕਬਜ਼ੇ ’ਚ ਲੈ ਲਈ ਅਤੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਰੋਕਣ ਦੀ ਬਜਾਏ ਪੁਲਿਸ ਪੀੜਤ ਪਰਿਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪਿੰਡ ਜਹਾਂਗੀਰ ਵਿਖੇ ਐਥਨੌਲ ਫੈਕਟਰੀ ਵਿਰੁੱਧ ਲੱਗੇ ਧਰਨੇ ਨੂੰ ਵੀ ਪੁਲਿਸ ਨੇ ਕਥਿਤ ਤੌਰ ’ਤੇ ਜ਼ਬਰਦਸਤੀ ਚੁਕਵਾ ਦਿੱਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਇਸ ਧੱਕੇਸ਼ਾਹੀ ਵਿਰੁੱਧ ਪੰਜਾਬ ਭਰ ਦੇ ਪੁਲਿਸ ਥਾਣਿਆਂ ਅੱਗੇ ਰੋਸ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਧਰਨੇ ਵਿੱਚ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ, ਹਰਬੰਸ ਸਿੰਘ, ਮੇਜਰ ਸਿੰਘ, ਮਿਸ਼ਰਾ ਸਿੰਘ, ਜੋਗਿੰਦਰ ਸਿੰਘ, ਰਘਬੀਰ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ ਅਤੇ ਤਰਸੇਮ ਸਿੰਘ ਹਾਜ਼ਰ ਸਨ।
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ- ਉਗਰਾਹਾਂ
ਦਿੜ੍ਹਬਾ, 28 ਅਕਤੂਬਰ (ਜਸਵੀਰ ਸਿੰਘ ਔਜਲਾ)- ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਦਿੜ੍ਹਬਾ ਵਲੋਂ ਮਾਨਸਾ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਲੋਕਾਂ ਨਾਲ ਕਥਿਤ ਪੁਲਿਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੁਲਿਸ ਚੌਕੀ ਮਹਿਲਾਂ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੱਮੇ ਕਲਾਂ ਦੇ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ ਸੀ।
ਅਜੀਤ ਡੈਸਕ
29-10-2026